ਅਕਾਲੀਆਂ ਦੇ ਰਾਜ ਵਿੱਚ ਪੰਜਾਬ ਪਿਛੜਿਆ: ਬਲਬੀਰ ਸਿੱਧੂ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਗ੍ਰੀਨ ਇਨਕਲੇਵ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ| ਮੀਟਿੰਗ ਦੌਰਾਨ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਪਛੜ ਚੁੱਕਾ ਹੈ ਨਸ਼ਿਆਂ ਦੇ ਹੜ ਨੇ ਪੰਜਾਬ ਦੀ ਜਵਾਨੀ ਨੂੰ ਤਬਾਹੀ ਕੰਢੇ ਪਹੁੰਚਾ ਦਿੱਤਾ ਹੈ| ਕਿਸਾਨ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਰੋਜਾਨਾ ਆਤਮਹੱਤਿਆਵਾਂ ਕਰ ਰਹੇ ਹਨ ਨੌਜਵਾਨਾਂ ਨੂੰ ਰੁਜ਼ਗਾਰ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ, ਵਪਾਰੀ ਵਰਗ ਕਾਰੋਬਾਰ ਠੱਪ ਹੋਣ ਕਾਰਨ ਨਿਰਾਸ਼ਾ ਦੇ ਆਲਮ ਵਿੱਚ ਹੈ ਅਤੇ ਪੰਜਾਬ ਅੰਦਰ ਚਾਰੇ ਪਾਸੇ ਬੇ-ਚੈਨੀ ਅਤੇ ਗੁੰਡਾਗਰਦੀ ਵਾਲਾ ਮਾਹੌਲ ਹੈ ਪਰ ਅਕਾਲੀ ਸਰਕਾਰ ਪੰਜਾਬ ਦੇ ਇਨ੍ਹਾਂ ਭਖਦੇ ਮੁੱਦਿਆਂ ਸਬੰਧੀ ਬਿਲਕੁਲ ਵੀ ਗੰਭੀਰ ਨਹੀਂ ਰਹੀ| ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਰਾਜ ਧਰਮ ਨਿਭਾਉਂਦੀ ਤਾਂ ਪੰਜਾਬ ਨੂੰ ਇਸ ਮਾੜੀ ਸਥਿਤੀ ਵਿੱਚੋਂ ਕੱਢਿਆ ਜਾ ਸਕਦਾ ਸੀ ਪਰ ਅਕਾਲੀਆਂ ਨੇ ਹਮੇਸ਼ਾਂ ਹੀ ਆਪਣੇ ਧੀਆਂ-ਪੁੱਤਰਾਂ ਦੇ ਹਿੱਤ ਉੱਪਰ ਰੱਖੇ|  ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸ. ਬਲਬੀਰ ਸਿੰਘ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਕੁਮਾਰ, ਕੈਪਟਨ ਸਵਰਨ ਸਿੰਘ, ਰੁਪਿੰਦਰ ਸਿੰਘ ਢਿੱਲੋਂ, ਜਗੀਰ ਸਿੰਘ, ਸੁਖਦੇਵ ਸਿੰਘ ਵੜੈਚ, ਧਰਮ ਸਿੰਘ, ਚੌਧਰੀ ਗੁਰਮੇਲ ਸਿੰਘ,            ਐਡਵੋਕੇਟ ਗੁਰਵਿੰਦਰ ਸਿੰਘ ਸੋਹੀ, ਪਾਲ ਸਿੰਘ, ਕਸ਼ਮੀਰਾ ਸਿੰਘ, ਰਜਿੰਦਰ ਸਿੰਘ, ਤਰਲੋਚਨ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *