ਅਕਾਲੀ ਆਗੂਆਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ

ਐਸ ਏ ਐਸ ਨਗਰ, 31 ਜੁਲਾਈ (ਸ.ਬ.)  ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਵਿਖੇ ਸਥਿਤ ਦਫਤਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਨੌਜਵਾਨਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ| ਉਹਨਾਂ ਕਿਹਾ ਕਿ ਜਦੋਂ 1919 ਵਿੱਚ ਜਲ੍ਹਿਆ ਵਾਲਾ ਬਾਗ ਵਿਖੇ ਨਿਹੱਥੇ ਲੋਕਾਂ ਨੂੰ ਜਨਰਲ ਡਾਇਰ ਦੇ ਹੁਕਮ ਤੇ ਗੋਲੀਆਂ ਨਾਲ ਸ਼ਹੀਦ ਕੀਤਾ ਗਿਆ ਤਾਂ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜਨਰਲ ਡਾਇਰ ਨੂੰ ਮਾਰ ਕੇ ਇਸ ਦਾ ਬਦਲਾ ਲਿਆ| ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਲਈ ਕੁਰਬਾਨੀ ਦੇ ਕੇ ਨੌਜਵਾਨ ਪੀੜੀ ਨੂੰ ਦਰਸਾਇਆ ਕਿ ਦੇਸ਼ ਦੀ ਅਖੰਡਤਾ ਤੇ ਏਕਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ|
ਇਸ ਮੌਕੇ ਮੁਹਾਲੀ ਦੇ ਸਾਬਕਾ ਡੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ  ਤੇਜਿੰਦਰਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ, ਸ੍ਰ. ਗੁਰਮੁਖ ਸਿੰਘ ਸੋਹਲ ਐਮ ਸੀ, ਸੁਖਦੇਵ ਸਿੰਘ ਪਟਵਾਰੀ ਐਮ ਸੀ, ਸਤਵੀਰ ਸਿੰਘ ਧਨੋਆ ਐਮ ਸੀ, ਕਮਲਜੀਤ ਸਿੰਘ ਰੂਬੀ ਐਮ ਸੀ, ਸੁਰਿੰਦਰ ਸਿੰਘ ਕਲੇਰ, ਕਰਮ ਸਿੰਘ ਮਾਵੀ, ਗੁਰਮੇਲ ਸਿੰਘ ਮੋਜੇਵਾਲ, ਬਲਵਿੰਦਰ ਸਿੰਘ ਟੌਹੜਾ, ਪੰਜਾਬ ਸਿੰਘ ਕੰਗ, ਹਰਿੰਦਰ ਹੈਰੀ, ਤੇਜਿੰਦਰ ਸਿੰਘ ਸ਼ੇਰਗਿਲ, ਹਰਮਨਦੀਪ ਸਿੰਘ ਸੰਧੂ, ਸਿਕੰਦਰ ਸਿੰਘ ਬਾਜਵਾ, ਹਰਮਨਜੀਤ ਸਿੰਘ ਗੈਰੀ, ਹਰਮਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *