ਅਕਾਲੀ ਆਗੂ ਦਵਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ

ਖਰੜ, 3 ਅਕਤੂਬਰ (ਸ਼ਮਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖਰੜ ਦੇ ਸਾਬਕਾ ਜਨਰਲ ਸਕੱਤਰ ਦਵਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ| ਉਹਨਾਂ ਨੂੰ ਭਾਜਪਾ ਦੇ ਜਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਨਰਿੰਦਰ ਰਾਣਾ ਅਤੇ ਮੰਡਲ ਪ੍ਰਧਾਨ ਭਾਜਪਾ ਖਰੜ ਪਵਨ ਕੁਮਾਰ ਮਨੌਚਾ ਨੇ ਰਸਮੀ ਤੌਰ ਤੇ ਦਵਿੰਦਰ ਸਿੰਘ ਨੂੰ ਸਿਰੋਪਾਓ ਪਾ ਕੇ ਭਾਜਪਾ ਵਿੱਚ ਸ਼ਾਮਿਲ ਕੀਤਾ|
ਇਸ ਮੌਕੇ ਸ੍ਰੀ ਨਰਿੰਦਰ ਰਾਣਾ ਨੇ ਕਿਹਾ ਕਿ ਸ੍ਰ. ਦਵਿੰਦਰ ਸਿੰਘ ਭਾਜਪਾ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਆਏ ਹਨ| ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਜਨ ਧਨ ਯੋਜਨਾ ਤਹਿਤ ਦੇਸ਼ ਭਰ ਵਿੱਚ 31.31 ਕਰੋੜ ਲੋਕਾਂ ਦੇ ਖਾਤੇ ਖੋਲ੍ਹੇਜਾ ਚੁੱਕੇ ਹਨ| ਇਸਦੇ ਨਾਲ ਹੀ ਮੋਦੀ ਸਰਕਾਰ ਨੇ ਗੈਸ ਚੁੱਲ੍ਹੇ ਤੇ ਖਾਣਾ ਪਕਾਉਣ ਦੇ ਯੋਗ ਬਣਾਉਣ ਲਈ ਉਜਵਲਾ ਯੋਜਨਾ ਤਹਿਤ 11 ਕਰੋੜ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਗੈਸ ਸਿਲੰਡਰ ਅਤੇ ਗੈਸ ਚੁੱਲ੍ਹੇ ਮੁਫਤ ਵੰਡੇ ਹਨ|

Leave a Reply

Your email address will not be published. Required fields are marked *