ਅਕਾਲੀ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋਣੀਆਂ ਤੈਅ : ਸਿੱਧੂ

ਐਸ ਏ ਐਸ ਨਗਰ, 12 ਸਤੰਬਰ (ਸ.ਬ.) ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜੋਨ ਮਨੌਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਤੇ ਸ੍ਰ. ਗੁਰਦੀਪ ਸਿੰਘ ਬਾਸੀ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੇ ਪ੍ਰਚਾਰ ਸਕੱਤਰ ਸ੍ਰ. ਕੁਲਵਿੰਦਰ ਸਿੰਘ ਕੰਬਾਲਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ| ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਸ੍ਰ. ਕੁਲਵਿੰਦਰ ਸਿੰਘ ਕੰਬਾਲਾ ਤੇ ਉਸਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਿਰੋਪਓ ਪਾ ਕੇ ਸੁਆਗਤ ਕੀਤਾ ਤੇ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ|
ਇਸ ਮੌਕੇ ਪਿੰਡ ਕੰਬਾਲਾ ਵਿਖੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਹਲਕਾ ਮੁਹਾਲੀ ਨੂੰ ਇੱਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਬੇਸ਼ਕ ਖਾਲੀ ਖਜ਼ਾਨਾ ਕੈਪਟਨ ਸਰਕਾਰ ਨੂੰ ਦਿੱਤਾ ਗਿਆ, ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੂੰ ਵਲੋਂ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਵਿੱਚ ਜ਼ਰਾ ਵੀ ਖੜੌਂਤ ਨਹੀ ਆਉਣ ਦਿੱਤੀ ਗਈ | ਕੈਪਟਨ ਸਰਕਾਰ ਵਲੋਂ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਵਾਅਦੇ ਵਾਰੋ ਵਾਰੀ ਪੂਰੇ ਕੀਤੇ ਜਾ ਰਹੇ ਹਨ| ਉਨ੍ਹਾਂ ਕਿਹਾ ਸਮੁੱਚੇ ਹਲਕੇ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਲੋਕਾਂ ਦੇ ਸਮਰਥਨ ਦੀ ਹਨ੍ਹੇਰੀ ਚੱਲ ਰਹੀ ਹੈ| ਜਿਸ ਕਾਰਨ ਅਕਾਲੀ ਉਮੀਦਵਾਰਾਂ ਦੀਆਂ ਜਮਾਨਤਾਂ ਜ਼ਬਤ ਹੋਣੀਆਂ ਤੈਅ ਹਨ | ਉਨ੍ਹਾਂ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਅਤੇ ਮਨੌਲੀ ਜੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਸ੍ਰ. ਗੁਰਦੀਪ ਸਿੰਘ ਬਾਸੀ ਨੂੰ ਜਿਤਾਉਣ ਦੀ ਅਪੀਲ ਕੀਤੀ |
ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸ੍ਰ. ਕੁਲਵਿੰਦਰ ਸਿੰਘ ਕੰਬਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਡੁੱਬਦਾ ਹੋਇਆ ਜਹਾਜ਼ ਹੈ ਅਤੇ ਅਕਾਲੀ ਦਲ ਦਾ ਅਧਾਰ ਲੋਕਾਂ ਵਿੱਚੋਂ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ| ਇਸੇ ਕਾਰਨ ਹੀ ਉਹ ਇਲਾਕੇ ਦੇ ਵਿਕਾਸ ਲਈ ਅੱਜ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਾਂਹਵਧੂ ਸੋਚ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਪਾਰਟੀ ਨਾਲ ਜੁੜੇ ਹਨ| ਉਨ੍ਹਾਂ ਠੇਕੇਦਾਰ ਮੋਹਨ ਸਿੰਘ ਬਠਲਾਣਾ ਤੇ ਸ੍ਰ. ਗੁਰਦੀਪ ਸਿੰਘ ਬਾਸੀ ਦੀ ਚੋਣ ਪ੍ਰਚਾਰ ਆਪਣੇ ਹੱਥਾਂ ਵਿੱਚ ਲੈ ਕੇ ਚਲਾਉਣ ਦਾ ਵੀ ਐਲਾਨ ਕੀਤਾ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ੍ਰ. ਅਮਰੀਕ ਸਿੰਘ ਕੰਬਾਲਾ, ਸ੍ਰ. ਅਜੈਬ ਸਿੰਘ ਸਾਬਕਾ ਸਰਪੰਚ ਕੰਬਾਲਾ, ਡਾ: ਹਰਚੰਦ ਸਿੰਘ, ਸ੍ਰ. ਦਲਜਿੰਦਰ ਸਿੰਘ ਸਿਟੂ ਨੰਬਰਦਾਰ, ਸ੍ਰ. ਨਿਰਮਲ ਸਿੰਘ, ਸ੍ਰ. ਹਰਨੇਕ ਸਿੰਘ, ਸ੍ਰ. ਮੋਹਰ ਸਿੰਘ, ਸ੍ਰ. ਗਿਆਨ ਸਿੰਘ, ਸ੍ਰੀ ਰਾਮ ਲਾਲ, ਸ੍ਰ. ਨੱਛਤਰ ਸਿੰਘ, ਸ੍ਰ. ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਗਿਆਨੀ ਗੁਰਮੇਲ ਸਿੰਘ ਮਨੌਲੀ, ਸ੍ਰ. ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਸ੍ਰ. ਜਗਤਾਰ ਸਿੰਘ ਲਾਣੇਦਾਰ, ਸ੍ਰੀ ਜਤਿੰਦਰ ਸੂਦ, ਸ੍ਰ. ਸਵਰਨ ਸਿੰਘ ਘੋਲਾ, ਸ੍ਰ. ਦਰਬਾਰਾ ਸਿੰਘ ਮਨੌਲੀ, ਸ੍ਰ. ਜਗਤਾਰ ਸਿੰਘ ਬਾਕਰਪੁਰ, ਸ੍ਰ. ਹਰੀ ਸਿੰਘ ਬਾਕਰਪੁਰ, ਸ੍ਰ. ਅਜੈਬ ਸਿੰਘ ਬਾਕਰਪੁਰ, ਸ੍ਰ. ਰਮਨਦੀਪ ਸਿੰਘ ਸਫੀਪੁਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ|

Leave a Reply

Your email address will not be published. Required fields are marked *