ਅਕਾਲੀ ਕੌਂਸਲਰ ਰਜਿੰਦਰ ਕੌਰ ਕੁੰਭੜਾ ਨੇ ਪੇਵਰ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਐਸ.ਏ.ਐਸ. ਨਗਰ, 3 ਜਨਵਰੀ (ਸ.ਬ.) ਸੈਕਟਰ 69 (ਵਾਰਡ ਨੰਬਰ 46) ਵਿਖੇ ਇਸ ਖੇਤਰ ਦੀ ਅਕਾਲੀ ਕੌਂਸਲਰ ਸ੍ਰੀਮਤੀ ਰਜਿੰਦਰ ਕੌਰ ਕੁੰਭੜਾ ਵੱਲੋਂ ਸੜਕ ਕਿਨਾਰੇ ਪੇਵਰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ| ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ  ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜੱਥੇਦਾਰ ਬਲਜੀਤ ਸਿੰਘ ਕੁੰਭੜਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ| ਪੇਵਰ ਲਗਾਉਣ ਸਬੰਧੀ ਅੱਜ ਜ਼ਮੀਨ ਸਮਤਲ ਕਰਨ ਲਈ ਜੇ.ਸੀ.ਬੀ. ਮਸ਼ੀਨ ਨਾਲ ਕੰਮ ਸ਼ੁਰੂ ਕਰਵਾਇਆ ਗਿਆ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਰਜਿੰਦਰ ਕੌਰ ਕੁੰਭੜਾ ਨੇ ਦੱਸਿਆ ਕਿ ਉਨ੍ਹਾਂ ਦੇ ਸੜਕ ਕਿਨਾਰੇ ਫੁੱਟਪਾਥ ਉਤੇ ਪੇਵਰ ਲਗਾਉਣ ਨਾਲ ਜਿੱਥੇ ਗੰਦਗੀ ਫੈਲਣ ਤੋਂ ਬਚਾਅ ਹੋਵੇਗਾ ਉਸ ਦੇ ਨਾਲ ਇਸ ਖੇਤਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ|
ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਦੀ ਸੁੰਦਰਤਾ ਅਤੇ ਵਿਕਾਸ ਕਾਰਜਾਂ ਲਈ ਵਚਨਬੱਧ ਹਨ| ਇਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਪ੍ਰਕਾਰ ਵਿਕਾਸ ਕਾਰਜ ਜਾਰੀ ਰਹਿਣਗੇ|
ਇਸ ਮੌਕੇ ਬੀਬੀ ਅਮਰਜੀਤ ਕੌਰ ਭੁੱਲਰ, ਕਰਮਜੀਤ ਕੌਰ, ਰਣਬੀਰ ਸਿੰਘ, ਲਖਬੀਰ ਸਿੰਘ, ਮੋਹਨ ਸਿੰਘ ਸੈਣੀ, ਲਾਭ ਸਿੰਘ, ਪ੍ਰੋ. ਨਾਨਕ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ, ਰਾਜਵਿੰਦਰ ਸਿੰਘ ਗੁੱਡੂ, ਦਿਲਬਾਗ ਸਿੰਘ ਭੋਲਾ, ਕੁਲਦੀਪ ਸਿੰਘ, ਸਰਦਾਰਾ ਸਿੰਘ, ਹਰਦੇਵ ਸਿੰਘ, ਸੁਰੇਸ਼ ਕੁਮਾਰ ਗੋਇਲ, ਕਰਨਲ (ਰਿਟਾ.) ਜਸਬੀਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *