ਅਕਾਲੀ ਜਥਾ ਜਿਲ੍ਹਾ (ਸ਼ਹਿਰੀ) ਦੇ ਨਵ ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ ਵੱਲੋਂ ਗੁ. ਅੰਬ ਸਾਹਿਬ ਵਿਖੇ ਸ਼ੁਕਰਾਨੇ ਵੱਜੋਂ ਪੁਆਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕੀਤੀ ਸ਼ਮੂਲੀਅਤ

ਸਾਰੇ ਅਕਾਲੀ ਵਰਕਰਾਂ ਨੂੰ ਕਾਹਲੋਂ ਦੇ ਨਾਲ ਚੱਲਣ ਦੀ ਦਿੱਤੀ ਹਦਾਇਤ
ਐਸ.ਏ.ਐਸ.ਨਗਰ, 31 ਮਈ (ਬੇਦੀ) ਆਉਂਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾਣਗੀਆਂ ਅਤੇ ਸ੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ , ਵਿਧਾਨ ਸਭਾ ਚੋਣਾਂ-2017 ਵਿੱਚ ਹੁੰਝਾਂ ਫੇਰ ਜਿੱਤ ਹਾਸਲ ਕਰੇਗਾ| ਇਸ ਗੱਲ ਦੀ ਜਾਣਕਾਰੀ ਮਾਲ ਅਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ੍ਰ: ਬਿਕਰਮ ਸਿੰਘ ਮਜੀਠੀਆ ਨੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ| ਸ੍ਰ: ਮਜੀਠੀਆ ਅੱਜ ਇਥੇ ਸ੍ਰੋਮਣੀ ਅਕਾਲੀ ਦੇ ਨਵਨਿਯੁਕਤ ਅਕਾਲੀ ਜਥਾ (ਸ਼ਹਿਰੀ) ਮੁਹਾਲੀ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ ਵੱਲੋਂ ਸੁਕਰਾਨੇ ਵੱਜੋ  ਪੁਆਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਸਮੂਲੀਅਤ ਕਰਨ ਲਈ ਪੁੱਜੇ ਹੋਏ ਸਨ|
ਸ੍ਰ: ਮਜੀਠੀਆ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਸੂਬੇ ਦਾ ਸਰਵਪੱਖੀ ਵਿਕਾਸ ਕੀਤਾ ਹੈ ਅਤੇ ਸੂਬੇ ਨੂੰ ਬੁਨਿਆਦੀ ਢਾਂਚੇ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ| ਉਨ੍ਹਾਂ ਦੱਸਿਆ ਕਿ ਜਿਥੇ  ਪੰਜਾਬ ਬਿਜਲੀ ਪੱਖੋਂ ਦੇਸ਼ ਦਾ ਵਾਧੂ ਬਿਜਲੀ ਪੈਦਾ ਕਰਨ ਵਾਲਾ ਰਾਜ ਬਣਿਆ ਹੈ ਉਥੇ ਸੂਬੇ ‘ਚ ਮੁੱਖ ਸ਼ਹਿਰਾਂ ਨੂੰ ਚਹੁੰਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਵੀ ਜੋੜਿਆਂ ਜਾ ਰਿਹਾ ਹੈ|  ਉਨ੍ਹਾਂ ਇਸ ਮੋਕੇ ਪੱਤਰਕਾਰਾਂ ਵੱਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਇਹ ਪਾਰਟੀ ਸਮੁੱਚੇ ਦੇਸ਼ ਵਿੱਚੋਂ ਖਤਮ ਹੋ ਰਹੀਂ ਹੈ ਅਤੇ ਵਿਧਾਨ ਸਭਾ ਚੋਣਾਂ-2017 ਵਿੱਚ ਕਾਂਗਰਸ ਪਾਰਟੀ ਦਾ ਪੰਜਾਬ ਵਿੱਚ ਮੁਕੰਮਲ ਸਫਾਇਆ ਹੋ ਜਾਵੇਗਾ| ਉਨ੍ਹਾਂ ਆਮ ਆਦਮੀ ਪਾਰਟੀ ਸਬੰਧੀ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਿੱਚ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ | ਦਿੱਲੀ ਵਿੱਚ ਪਾਣੀ ਅਤੇ ਬਿਜਲੀ ਦੀ ਕਮੀਂ ਹੋਣ ਕਾਰਨ ਦਿੱਲੀ ਦਾ ਹਰ ਵਸੀਂਦਾ ਬੁਰੀ ਤਰ੍ਹਾਂ ਪਰੇਸ਼ਾਨ ਹੈ ਅਤੇ ਇਸ ਪਾਰਟੀ ਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ ਅਤੇ ਨਾ ਹੀ ਇਸ ਪਾਰਟੀ ਨੂੰ ਪੰਜਾਬ ਦੇ ਲੋਕ ਮੁੰਹ ਲਗਾਉਣਗੇ ਕਿਉਂਕਿ ਪੰਜਾਬ ਦੇ ਲੋਕ ਹੁਣ ਲਾਰਿਆਂ ਵਿੱਚ ਵਿਸਵਾਸ ਨਹੀਂ ਰੱਖਦੇ ਉਹ ਕੰਮ ਵਿੱਚ ਵਿਸਵਾਸ ਰੱਖਦੇ ਹਨ| ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਖਰ੍ਹਾਂ ਉਤਰਨ ਦੀ ਪੁਰੀ ਕੋਸ਼ਿਸ ਕੀਤੀ ਹੈ| ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਵਿਖੇ ਬਣੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾ ਸ਼ੁਰੂ ਹੋਣ ਨਾਲ ਇਸ ਖਿੱਤੇ ਦੀ ਤਕਦੀਰ ਬਦਲ ਜਾਵੇਗੀ ਅਤੇ ਇਸ ਇਲਾਕੇ ਵਿੱਚ ਰੋਜਗਾਰ ਦੇ ਵੱਡੀ ਪੱਧਰ ਤੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾ ਸ਼ੁਰੂ ਹੋਣ ਨਾਲ ਗੁਆਂਢੀ ਰਾਜ ਹਰਿਆਣਾ, ਹਿਮਾਚਲ, ਜੰਮੂ ਕਸਮੀਰ ਅਤੇ ਰਾਜਸਥਾਨ ਦੇ ਵਿਦੇਸ਼ਾਂ ‘ਚ ਵਸਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ|
ਇਸ ਤੋਂ ਪਹਿਲਾਂ ਉਨ੍ਹਾਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ ਸਿੰਘ ਬਾਦਲ ਅਤੇ ਸਰਪਰਸਤ ਸ੍ਰੋਮਣੀ ਅਕਾਲੀ ਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਵੱਲੋਂ ਨਿਯੁਕਤ ਕੀਤੇ ਅਕਾਲੀ ਜਥਾ (ਸਹਿਰੀ) ਮੁਹਾਲੀ ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ ਨੂੰ ਵਧਾਈ ਦਿੰਦਿਆਂ ਆਸ਼ ਪ੍ਰਗਟਾਈ ਕਿ ਉਹ ਸ੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਨਗੇ| ਉਨ੍ਹਾਂ ਹੋਰ ਕਿਹਾ ਕਿ ਉਨ੍ਹਾਂ ਨੂੰ ਮੁਹਾਲੀ ਸ਼ਹਿਰ ਦੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ | ਜਿਸ ਲਈ ਉਨ੍ਹਾਂ ਨੂੰ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦੇ ਨਾਲ-ਨਾਲ ਲੋਕਾਂ ਦੇ ਸੁੱਖ ਦੁੱਖ ਦੇ ਭਾਈਵਾਲ ਬਣਨ ਅਤੇ ਲੋਕਾਂ ਦੇ ਮਸਲੇ ਹੱਲ ਕਰਾਉਣ ਲਈ ਤੱਤਪਰ ਰਹਿਣ ਦੀ ਲੋੜ ਹੈ| ਉਨ੍ਹਾਂ ਇਹ ਵੀ ਆਖਿਆ ਕਿ ਸਾਰਿਆਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕੀਤਾ ਜਾਵੇ | ਬੂਥ ਅਤੇ ਵਾਰਡ ਪੱਧਰ ਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਚੋਣਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ| ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹਾ ਬਹੁਤ ਹੀ ਮੱਹਤਵਪੂਰਨ ਜ਼ਿਲ੍ਹਾ ਹੈ ਅਤੇ ਇਸ ਨੂੰ ਮਿੰਨੀ ਪੰਜਾਬ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਸ਼ਹਿਰ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਦੇ ਲੋਕ ਰਹਿੰਦੇ ਹਨ| ਉਨ੍ਹਾਂ ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਇਸ ਗੱਲ ਦੀ ਵਧਾਈ ਵੀ ਦਿੱਤੀ ਕਿ ਉਨ੍ਹਾਂ ਸ੍ਰੋਮਣੀ ਅਕਾਲੀ ਦਲ ਸਿਰਕੱਢ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਦਵਾਕੇ ਪਾਰਲੀਮੈਂਟ ਵਿੱਚ ਭੇਜਿਆ ਹੈ ਜਿਹੜੇ ਕਿ ਲੋਕ ਸਭਾ ਵਿੱਚ ਪੰਜਾਬ ਦੇ ਹਰ ਮੁੱਦੇ ਦੀ ਗੱਲ ਤੱਥਾਂ ਦੇ ਅਧਾਰ ਤੇ ਪੇਸ਼ ਕਰਦੇ ਹਨ|
ਇਸ ਮੌਕੇ ਮੈਂਬਰ ਲੋਕ ਸਭਾ  ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ੍ਰ: ਪਰਮਜੀਤ ਸਿੰਘ ਕਾਹਲੋ ਦੀ ਬਤੌਰ ਅਕਾਲੀ ਜਥਾ (ਸ਼ਹਿਰੀ) ਮੁਹਾਲੀ ਦੇ ਪ੍ਰਧਾਨ ਦੀ ਚੋਣ ਬਿਲਕੁਲ ਸਹੀਂ ਕੀਤੀ ਗਈ ਹੈ | ਇਨ੍ਹਾਂ ਦੀ ਚੋਣ ਸ੍ਰੋਮਣੀ ਅਕਾਲੀ ਦਲ ਪ੍ਰਤੀ ਨਿਭਾਈਆ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਅਤੇ ਸ੍ਰ: ਕਾਹਲੋ ਨੇ ਯੂਥ ਅਕਾਲੀ ਦਲ ‘ਚ ਬਤੌਰ ਜਨਰਲ ਸਕੱਤਰ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ| ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸਰਬਤ ਦੇ ਭਲੇ ‘ਚ ਵਿਸ਼ਵਾਸ ਰੱਖਦਾ ਹੈ ਅਤੇ ਇਹ ਪਾਰਟੀ ਪੰਥਕ ਸਿਧਾਤਾਂ ਤੇ ਪਹਿਰਾ ਦੇਣ ਵਾਲੀ ਪਾਰਟੀ ਹੈ| ਉਨ੍ਹਾਂ ਇਸ ਮੋਕੇ ਅਜਿਹੀਆਂ ਸ਼ਕਤੀਆਂ ਦਾ ਡੱਟ ਕੇ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਜੋ ਕਿ ਪੰਜਾਬ ਅਤੇ ਪੰਜਾਬ ਦੇ ਜਵਾਨਾਂ ਨੂੰ ਬਦਨਾਮ ਕਰਨ ਤੇ ਲਗੀਆਂ  ਹੋਈਆਂ ਹਨ ਅਤੇ ਡਰਾਮੇਬਾਜਾ ਤੋਂ ਸੁਚੇਤ ਰਹਿਣ ਲਈ ਆਖਿਆ| ਸਮਾਗਮ ਨੂੰ ਅਕਾਲੀ ਜਥਾ (ਦਿਹਾਤੀ) ਦੇ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਸਾਬਕਾ ਐਮ.ਪੀ ਬੀਬੀ ਸਤਵਿੰਦਰ ਕੌਰ ਧਾਲੀਵਾਲ, ਹਲਕਾ ਇੰਚਾਰਜ ਮੁਹਾਲੀ ਸ੍ਰ: ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਨਵਨਿਯੁਕਤੀ ਜਥਾ (ਸ਼ਹਿਰੀ) ਦੇ ਪ੍ਰਧਾਨ ਸ੍ਰ: ਪਰਮਜੀਤ ਸਿੰਘ ਕਾਹਲੋ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਸੋਂਪੀ ਗਈ ਜਿੰਮੇਵਾਰੀ ਨੂੰ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ|
ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਪਰਮਜੀਤ ਕੌਰ ਲਾਂਡਰਾਂ,ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ, ਬੀਬੀ ਪਰਮਜੀਤ ਕੌਰ ਬਡਾਲੀ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਅਵਤਾਰ ਸਿੰਘ ਸੈਂਪਲਾ ਸਕੱਤਰ ਐਸ ਜੀ ਪੀ ਸੀ, ਜਥੇਦਾਰ ਬਲਜੀਤ ਸਿੰਘ ਕੁੰਬੜਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਰੇਸ਼ਮ ਸਿੰਘ ਬੈਰੋਪੁਰ ਚੇਅਰਮੈਨ ਬਲਾਕ ਸੰਮਤੀ, ਦਰਸ਼ਨ ਸਿੰਘ ਸ਼ਿਵਜੋਤ, ਮਨਜੀਤ ਸਿੰਘ ਮੁੱਧੋਂ ਸੰਗਤੀਆਂ, ਸ੍ਰ: ਸਾਹਿਬ ਸਿੰਘ ਬਡਾਲੀ,  ਖੁਸ਼ਵੰਤ ਰਾਏ ਗੀਗਾ, ਸੁਖਵਿੰਦਰ  ਸਿੰਘ ਗੋਲਡੀਸਾਬਕਾ ਪ੍ਰਧਾਨ ਭਾਜਪਾ ਜਿਲ੍ਹਾ ਐਸ ਏ ਐਸ ਨਗਰ, ਦਵਿੰਦਰ ਸਿੰਘ ਬਾਜਵਾ, ਕਿਸਾਨ ਯੂਨੀਅਨ ਲੱਖੋਵਾਲ ਦਾ ਮੀਤ ਪ੍ਰਧਾਨ ਸ਼ਮਸ਼ੇਰ ਸਿੰਘ ਘੜੂੰਆਂ, ਕਾਰਜਕਾਰੀ ਮੇਅਰ  ਰਿਸ਼ਵ ਜੈਨ, ਡਿਪਟੀ ਮੇਅਰ ਸ੍ਰ: ਮਨਜੀਤ ਸਿੰਘ ਸੇਠੀ, ਅਮਰੀਕ ਸਿੰਘ ਤਹਿਸੀਲਦਾਰ, ਹਰਪਾਲ ਸਿੰਘ ਚੰਨਾ, ਹਰਵਿੰਦਰ ਕੌਰ ਲੰਗ, ਆਰ.ਪੀ. ਸ਼ਰਮਾ, ਅਸ਼ੋਕ ਝਾ, ਨੱਛਤਰ ਸਿੰਘ, ਅਰੁਣ ਸ਼ਰਮਾ, ਸੈਬੀ ਆਨੰਦ, ਸਤਵੀਰ ਸਿੰਘ ਧਨੋਆ, ਰਜਿੰਦਰ ਕੌਰ ਕੁੰਭੜਾ, ਰਮਨਪੀ੍ਰਤ ਕੌਰ, ਪ੍ਰਕਾਸ਼ਵਤੀ, ਕਮਲਜੀਤ ਸਿੰਘ ਰੂਬੀ, ਜਸਵੀਰ ਕੌਰ ਅਤਲੀ, ਆਰ ਪੀ ਸ਼ਰਮਾ, ਸੁਖਦੇਵ ਪਟਵਾਰੀ, ਗੁਰਮੀਤ ਕੌਰ, ਅਮਰੀਕ ਸਿੰਘ ਸੋਮਲ (ਸਾਰੇ ਕੌਂਸਲਰ) ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬਰਨਾਲਾ, ਰਾਮਗੜ੍ਹੀਆ ਸਭਾ ਮੁਹਾਲੀ ਦੇਪ੍ਰਧਾਨ ਮਨਜੀਤ ਸਿੰਘ ਮਾਨ, ਐਮ ਪੀ ਸੀ ਏ ਦੇ ਪ੍ਰਧਾਨ ਐਸ ਐਸ ਵਾਲੀਆ, ਜਨ. ਸਕੱਤਰ ਮਨਿੰਦਰਪਾਲ ਸਿੰਘ ਮਿੰਟੂ ਆਨੰਦ, ਬਲਵਿੰਦਰ ਸਿੰਘ ਮੁਲਤਾਨੀ  ਮੀਤ ਪ੍ਰਧਾਨ ਬਾਬਾ ਮੱਖਣ ਸ਼ਾਹ ਲੁਬਾਣਾ ਫਾਉਂਡੇਸ਼ਨ ਚੰਡੀਗੜ੍ਹ, ਸਾਬਕਾ ਐਸ ਜੀ ਪੀ ਸੀ ਮੈਂਬਰ ਚੰਡੀਗੜ੍ਹ ਅਮਰਿੰਦਰ ਸਿੰਘ, ਡਿਪਟੀ ਮੇਅਰ ਚੰਡੀਗੜ੍ਹ ਹਰਦੀਪ ਸਿੰਘ, ਕੁਲਵੰਤ ਸਿੰਘ ਚੌਧਰੀ ਪ੍ਰਧਾਨ ਅਤੇ ਸ੍ਰ. ਸਰਬਜੀਤ ਸਿੰਘ ਪਾਰਸ ਜਨ. ਸਕੱਤਰ ਵਪਾਰ ਮੰਡਲ ਮੁਹਾਲੀ, ਮਦਨਜੀਤ ਸਿੰਘ ਅਰੋੜਾ, ਸਾਬਕਾ ਪ੍ਰਧਾਨ ਅਕਾਲੀ ਦਲ ਗੁਰਪ੍ਰਤਾਪ ਸਿੰਘ ਰਿਆੜ, ਮੌਜੂਦਾ ਪ੍ਰਧਾਨ ਜਗਜੀਤ ਸਿੰਘ ਕੰਗ, ਸਾਬਕਾ ਡਿਪਟੀ ਮੇਅਰ ਮਹਿੰਦਰ ਸਿੰਘ ਸਿੱਧੂ, ਪ੍ਰੋ: ਮਿਹਰ ਸਿੰਘ ਮੱਲੀ, ਸੁਖਵਿੰਦਰ ਸਿੰਘ ਸੋਨੀ ਸੋਮਲ, ਹਰਿੰਦਰ ਸਿੰਘ ਖੈਹਰਾ, ਪੰਜਾਬ ਸਿੰਘ ਕੰਗ, ਹਰਮਿੰਦਰ ਸਿੰਘ ਡੀ ਐਮ ਰਿਟਾ.,  ਐਸ ਓ ਆਈ ਮਾਲਵਾ 2 ਦਾ ਪ੍ਰਧਾਨ ਸਰਬਜੀਤ ਝਿੰਜਰ, ਕੁਲਵੰਤ ਸਿੰਘ ਸਰਪੰਚ ਸਮੇਤ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰ , ਸਰਪੰਚ, ਪੰਚ, ਵੈਲਫੇਅਰ ਸੋਸਾਇਟੀਆਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ|

Leave a Reply

Your email address will not be published. Required fields are marked *