ਅਕਾਲੀ ਦਲ ਅੰਮ੍ਰਿਤਸਰ ਵਲੋਂ ਟਰੱਕ ਯੂਨੀਅਨਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ

ਐਸ. ਏ. ਐਸ. ਨਗਰ, 30 ਜੂਨ (ਸ.ਬ.) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲ੍ਹਾ ਐਸ ਏ ਐਸ ਨਗਰ ਇਕਾਈ ਨੇ ਪੰਜਾਬ ਦੇ ਰਾਜਪਾਲ ਸ੍ਰੀ ਵੀ ਪੀ ਸਿੰਘ ਬਦਨੌਰ ਦੇ ਨਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਦੀਆਂ ਟਰੱਕ ਯੂਨਅਨਾਂ ਨੂੰ ਖਤਮ ਕਰਨ ਦਾ ਹੁਕਮ ਰੱਦ ਕੀਤਾ ਜਾਵੇ ਅਤੇ ਜੀ ਐਸ ਟੀ ਨੂੰ ਲਾਗੂ ਹੋਣ ਤੋਂ ਰੋਕਿਆ ਜਾਵੇ|
ਇਸ ਪੱਤਰ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਲਿਖਿਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਖਤਮ ਕਰਨ   ਦਾ ਐਲਾਨ ਕੀਤਾ ਹੈ| ਇਸ ਨਾਲ ਵੱਡੀਆਂ ਟਰਾਂਸਪੋਰਟ ਕੰਪਨੀਆਂ ਦਾ ਤਾਂ ਫਾਇਦਾ ਹੋਵੇਗਾ ਪਰ ਇਕ ਦੋ ਟਰੱਕਾਂ ਵਾਲੇ ਰੁਲ ਜਾਣਗੇ| ਇਹ ਇਕ ਦੋ ਟਰੱਕਾਂ ਵਾਲੇ ਟਰੱਕ ਯੂਨੀਅਨ ਰਾਹੀਂ ਹੀ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਹਨ| ਪਰ ਵੱਡੀਆਂ ਕੰਪਨੀਆਂ ਵਿੱਚ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ ਅਤੇ ਉਹ ਵੱਡੇ ਟਰਾਂਸਪੋਰਟਾਂ ਦੇ ਗੁਲਾਮ ਬਣ ਕੇ ਰਹਿ ਜਾਣਗੇ| ਇਸ ਲਈ ਟਰੱਕ ਯੂਨੀਅਨਾਂ ਨੂੰ ਖਤਮ ਕਰਨ ਦੇ ਫੈਸਲੇ ਉਪਰ ਰੋਕ ਲਾਈ ਜਾਵੇ|
ਇਸ ਪੱਤਰ ਵਿੱਚ ਕੇਂਦਰ ਸਰਕਾਰ   ਵੱਲੋਂ ਜੀ ਐਸ ਟੀ ਕਾਨੂੰਨ ਲਾਗੂ ਕਰਨ ਦਾ ਵਿਰੋਧ ਕਰਕੇ ਜੀ ਐਸ ਟੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ|
ਇਸ ਮੌਕੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਗੋਵਾਲ, ਗੁਰਮੇਲ ਸਿੰਘ ਮਨੌਲੀ, ਬਲਵੀਰ ਸਿੰਘ, ਮਨਜੀਤ ਸਿਘ, ਨਿਰਮਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *