ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ
ਐਸ ਏ ਐਸ ਨਗਰ, 2 ਜਨਵਰੀ (ਸ.ਬ.) ਨਗਰ ਨਿਗਮ ਦੇ ਵਾਰਡ ਨੰਬਰ 5 ਵਿੱਚ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਰੀਨਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਆ ਜਦੋਂ ਇੱਥੋਂ ਦੇ ਵਸਨੀਕ ਅਕਾਲੀ ਆਗੂ ਜਗਵਿੰਦਰ ਸਿੰਘ ਜੱਗਾ ਧਾਲੀਵਾਲ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਅਤੇ ਸ੍ਰੀਮਤੀ ਰੁਪਿੰਦਰ ਕੌਰ ਰੀਨਾਂ ਦਾ ਭਰਪੂਰ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਫੇਜ਼ 4 ਵਿੱਚ ਪਹੁੰਚੇ ਕੈਬਿਨਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਜਗਵਿੰਦਰ ਸਿੰਘ ਜੱਗਾ ਧਾਲੀਵਾਲ ਨੂੰ ਸਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸ੍ਰ ਸਿੱਧੂ ਨੇ ਕਿਹਾ ਕਿ ਜਗਵਿੰਦਰ ਸਿੰਘ ਜੱਗਾ ਧਾਲੀਵਾਲ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਭਜੋਤ ਕੌਰ, ਜਯੋਤੀ ਅਤੇ ਸ਼ੰਤੋਸ਼ ਕੁਮਾਰੀ ਵਲੋਂ ਵੀ ਰੁਪਿੰਦਰ ਕੌਰ ਰੀਨਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ।