ਅਕਾਲੀ ਦਲ ਜਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਰੂਬੀ ਨੇ ਲਿਆ ਮੇਅਰ ਦਾ ਅਸ਼ੀਰਵਾਦ ਪਾਰਟੀ ਦੇ ਕੰਮਾਂ ਲਈ ਲੋੜੀਂਦੀ ਅਗਵਾਈ ਅਤੇ ਸੇਧ ਦੇਣ ਦੀ ਮੰਗ ਕੀਤੀ


ਐਸ.ਏ.ਐਸ.ਨਗਰ, 6 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਜਿਲਾ (ਸ਼ਹਿਰੀ) ਮੁਹਾਲੀ ਦੇ ਨਵੇਂ ਨਿਯੁਕਤ ਪ੍ਰਧਾਨ ਸ੍ਰ. ਕਮਲਜੀਤ ਸਿੰਘ ਰੂਬੀ ਵਲੋਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸਦੇ ਤਹਿਤ ਉਨ੍ਹਾਂ ਵਲੋਂ ਨਗਰ ਨਿਗਮ ਦੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਮੰਗਿਆ ਗਿਆ ਅਤੇ ਪਾਰਟੀ ਦੇ ਕੰਮਾਂ ਲਈ ਲੋੜੀਂਦੀ ਅਗਵਾਈ ਅਤੇ ਸੇਧ ਦੇਣ ਦੀ ਮੰਗ ਕੀਤੀ ਗਈ| ਇਸ ਮੌਕੇ ਸ੍ਰ ਰੂਬੀ ਨੇ ਕਿਹਾ ਕਿ ਉਹ ਸਾਰੇ ਸੀਨੀਅਰ ਆਗੂਆਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਚਾਹੁੰਦੇ ਹਨ| 
ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰ. ਸੁਰਿੰਦਰ ਸਿੰਘ ਰੋਡਾ ਨੇ ਦੱਸਿਆ ਕਿ ਇਸ ਮੌਕੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ ਵਲੋਂ ਕਮਲਜੀਤ ਸਿੰਘ ਰੂਬੀ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ ਅਤੇ ਆਪਣੇ ਵਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਦੀ ਗੱਲ ਆਖੀ ਗਈ| 
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੀ ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਕਮਲਜੀਤ ਕੌਰ, ਰਜਿੰਦਰ ਕੌਰ ਕੁੰਭੜਾ, ਜਸਬੀਰ ਕੌਰ ਅਤਲੀ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜਿਰ ਸਨ|

Leave a Reply

Your email address will not be published. Required fields are marked *