ਅਕਾਲੀ ਦਲ ਡੈਮੋਕਰੈਟਿਕ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ 14 ਨੂੰ

ਸੰਗਰੂਰ, 10 ਸਤੰਬਰ (ਮਨੋਜ ਸ਼ਰਮਾ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁੰਮ ਹੋਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਕੋਰੋਨਾ ਦੇ ਚਲਦਿਆਂ ਮੁਲਤਵੀ ਕਰਕੇ 14 ਸਤੰਬਰ ਤੇ ਪਾ ਦਿੱਤਾ ਗਿਆ ਹੈ|
ਇਸ ਸੰਬਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪਾਰਟੀ ਵੱਲੋਂ 13 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਸੀ ਪਰੰਤੂ ਐਤਵਾਰ ਨੂੰ ਮੁਕੰਮਲ ਕਰਫਿਊ ਹੋਣ ਕਾਰਨ ਹੁਣ ਇਹ ਘਿਰਾਓ 14 ਸਤੰਬਰ ਦਿਨ ਨੂੰ 11 ਵਜੇ ਕੀਤਾ ਜਾਵੇਗਾ|
ਉਹਨਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 514 ਸਰੂਪਾਂ ਬਾਰੇ ਸ੍ਰ. ਗੋਬਿੰਦ ਸਿੰਘ ਲੌਂਗੋਵਾਲ ਤੋਂ ਉਹਨਾਂ ਦੇ ਗ੍ਰਹਿ ਜਾ ਕੇ 14 ਸਤੰਬਰ ਨੂੰ ਜਾ ਕੇ ਪੁੱਛਿਆ ਜਾਵੇਗਾ ਕਿ ਉਪਰੋਕਤ ਸਰੂਪ ਕਿੱਥੇ ਅਤੇ ਕਿਸ ਹਾਲਤ ਵਿੱਚ ਹਨ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕੌਣ ਕਰ ਰਿਹਾ ਹੈ| ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਸਮੂਚੀ ਲੀਡਰਸ਼ਿੱਪ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨਗੇ|

Leave a Reply

Your email address will not be published. Required fields are marked *