ਅਕਾਲੀ ਦਲ ਦੀ ਮੀਟਿੰਗ ਵਿਚ ਪੌਦੇ ਲਗਾਉਣ, ਨਸ਼ਿਆਂ ਦਾ ਵਿਰੋਧ ਕਰਨ ਦਾ ਸੱਦਾ

ਐਸ.ਏ.ਐਸ. ਨਗਰ, 27 ਜੁਲਾਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੀ ਇੱਕ ਮੀਟਿੰਗ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਪਾਰਟੀ ਦੇ ਦਫ਼ਤਰ ਸੈਕਟਰ 69 ਮੁਹਾਲੀ ਵਿਖੇ ਕੀਤੀ ਗਈ| ਮੀਟਿੰਗ ਵਿੱਚ ਸਰਕਲ ਪ੍ਰਧਾਨ ਹਰਪਾਲ ਸਿੰਘ ਬਰਾੜ ਦੇ ਖੇਤਰ ਫੇਜ਼ 1, ਫੇਜ਼ 2, ਫੇਜ਼ 4, ਫੇਜ਼ 5, ਫੇਜ਼ 6 ਅਧੀਨ ਆਉਂਦੇ ਖੇਤਰ ਵਿਚਲੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸ਼ਾਮਿਲ ਕੀਤਾ ਗਿਆ ਸੀ| ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ ਵੀ ਮੀਟਿੰਗ ਵਿੱਚ ਹਾਜ਼ਰ ਸਨ|
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਪਾਰਟੀ ਦਾ ਸ਼ਹਿਰ ਵਿੱਚ ਵਿਸਤਾਰ ਕਰਦੇ ਹੋਏ ਵਾਰਡ ਪ੍ਰਧਾਨ ਜਲਦੀ ਤੋਂ ਜਲਦੀ ਲਗਾਏ ਜਾਣ ਤਾਂ ਜੋ ਕਿ ਪਾਰਟੀ ਦੀਆਂ ਗਤੀਵਿਧੀਆਂ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਹੋਏ ਜੰਗੀ ਪੱਧਰ ਦੇ ਵਿਕਾਸ ਬਾਰੇ ਦੱਸਿਆ ਜਾ ਸਕੇ| ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੀਆਂ ਫਲਾਪ ਹੋ ਚੁੱਕੀਆਂ ਨੀਤੀਆਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾ ਸਕੇ| ਜਥੇਦਾਰ ਕੁੰਭੜਾ ਨੇ ਇਸ ਦੇ ਨਾਲ ਹੀ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵਾਤਾਵਰਣ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਦੇ ਮੱਦੇਨਜ਼ਰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਲੋੜ ਤੇ ਜ਼ੋਰ ਦੇਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਦਾ ਵਿਰੋਧ ਕਰਨ ਲਈ ਵੀ ਕਿਹਾ|
ਮੀਟਿੰਗ ਵਿੱਚ ਪ੍ਰਭਜੋਤ ਸਿੰਘ ਕਲੇਰ, ਜਸਪਾਲ ਸਿੰਘ, ਮਨਜੀਤ ਸਿੰਘ ਮਾਨ, ਮਲਕੀਤ ਸਿੰਘ, ਜਗਤਾਰ ਸਿੰਘ ਸੈਣੀ, ਦਰਸ਼ਨ ਸਿੰਘ, ਬਲਬੀਰ ਸਿੰਘ, ਕਮਲਜੀਤ ਸਿੰਘ ਮਦਨਪੁਰ, ਕੁਲਦੀਪ ਸਿੰਘ ਮਦਨਪੁਰ, ਬਹਾਦਰ ਸਿੰਘ, ਮਨਦੀਪ ਸਿੰਘ ਮਦਨਪੁਰ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *