ਅਕਾਲੀ ਦਲ ਦੇ ਅਹੁਦੇਦਾਰ ਐਲਾਨੇ

ਐਸ ਏ ਐਸ ਨਗਰ, 10 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦਾ ਵਿਸਥਾਰ ਕਰਨ ਦੇ ਮੱਦੇਨਜ਼ਰ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਇੱਕ ਮੀਟਿੰਗ ਸੈਕਟਰ 66 ਵਿੱਚ ਹੋਈ| ਮੀਟਿੰਗ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ| ਮੀਟਿੰਗ ਵਿੱਚ ਵਾਰਡ ਨੰਬਰ 34 ਤੋਂ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਐਲਾਨੇ ਗਏ|
ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦਿੱਲੀ ਵਿਖੇ ‘ਫੇਮ ਇੰਡੀਆ ਸ੍ਰੇਸ਼ਠ ਸਾਂਸਦ ਅਵਾਰਡ’ ਨਾਲ ਸਨਮਾਨਿਤ ਕੀਤੇ ਜਾਣ ਦੀ ਖੁਸ਼ੀ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਬਲਜੀਤ ਸਿੰਘ ਕੁੰਭੜਾ ਵੱਲੋਂਵਾਰਡ ਨੰਬਰ 34 ਤੋਂ ਸੁਖਚੈਨ ਸਿੰਘ ਨੂੰ ਪ੍ਰਧਾਨ ਅਤੇ ਰਜਿੰਦਰ ਸੇਠੀ ਨੂੰ ਵਾਰਡ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਗਿਆ|
ਇਸ ਮੌਕੇ ਹਰਸਿਮਰਨਜੀਤ ਸਿੰਘ ਚੰਦੂਮਾਜਰਾ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਰਜਨੀ ਗੋਇਲ, ਯੂਥ ਅਕਾਲੀ ਦਲ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਨਿਰਮਲ ਸਿੰਘ ਰੀਹਲ, ਪਰਮਿੰਦਰ ਸਿੰਘ ਤਸਿੰਬਲੀ, ਜਸਰਾਜ ਸੋਨੂੰ, ਚੰਨਣ ਸਿੰਘ, ਭੁਪਿੰਦਰ ਸਿੰਘ ਸਿੱਧੂ, ਸਵਰਨਜੀਤ ਸਿੰਘ ਤੁੱਲੀ, ਹਰਵਿੰਦਰ ਸਿੰਘ, ਰੇਸ਼ਮ ਸਿੰਘ, ਰਣਜੀਤ ਸਿੰਘ ਮਾਨ, ਬਲਵੰਤ ਸਿੰਘ ਪਾਲੀਆ, ਕੁਲਵਿੰਦਰ ਸਿੰਘ ਬਿੰਦਰਾ, ਤਰਲੋਚਨ ਸਿੰਘ, ਅਰੁਣ ਗੋਇਲ, ਇਸਤਰੀ ਸਤਿਸੰਗ ਸਭਾ ਸੈਕਟਰ 66, ਚੰਦਰ ਮੋਹਨ ਗੋਇਲ, ਗੁਰਮੇਲ ਸਿੰਘ, ਦਲਜੀਤ ਸਿੰਘ, ਨਸੀਬ ਸਿੰਘ ਸੰਧੂ, ਹਰਜੀਤ ਸਿੰਘ ਵਾਰਡ ਨੰਬਰ 31 ਪ੍ਰਧਾਨ, ਹਰਚੇਤ ਸਿੰਘ, ਸੁਰਿੰਦਰ ਸਿੰਘ ਸੋਨੀ, ਗੁਰਮੇਲ ਸਿੰਘ ਜੱਸੋਵਾਲ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *