ਅਕਾਲੀ ਦਲ ਦੇ ਦਫ਼ਤਰ ਵਿਖੇ ਪ੍ਰੋ. ਚੰਦੂਮਾਜਰਾ ਦਾ ਸਨਮਾਨ ਕੀਤਾ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਦਿੱਲੀ ਵਿਖੇ ‘ਫੇਮ ਇੰਡੀਆ ਸ੍ਰੇਸ਼ਟ ਸਾਂਸਦ ਅਵਾਰਡ’ ਨਾਲ ਸਨਮਾਨਿਤ ਕੀਤੇ ਜਾਣ ਦੀ ਖੁਸ਼ੀ ਵਿੱਚ ਹਲਕਾ ਮੁਹਾਲੀ ਦੇ ਅਕਾਲੀ-ਭਾਜਪਾ ਆਗੂਆਂ ਅਤੇ ਕੌਂਸਲਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ| ਇਸ ਸਬੰਧੀ ਆਯੋਜਿਤ ਇੱਕ ਸਮਾਗਮ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿਰੀ ਸਾਹਿਬ ਅਤੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਸਨਮਾਨ ਦਾ ਸਿਹਰਾ ਉਹ ਲੋਕਸਭਾ ਹਲਕਾ ਆਨੰਦਪੁਰ ਸਾਹਿਬ ਦੇ ਵੋਟਰਾਂ ਨੂੰ ਦਿੰਦੇ ਹਨ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੂੰ ਦਿੱਲੀ ਵਿਖੇ ਮਾਣ ਸਨਮਾਨ ਮਿਲਣਾ ਪੂਰੇ ਪੰਜਾਬ ਲਈ ਮਾਣ ਦੀ ਗੱਲ ਹੈ|
ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਆਏ ਹੋਏ ਅਕਾਲੀ-ਭਾਜਪਾ ਆਗੂਆਂ ਅਤੇ ਕੌਂਸਲਰਾਂ ਦਾ ਧੰਨਵਾਦ ਕੀਤਾ| ਇਸ ਮੌਕੇ ਖੁਸ਼ੀ ਵਿੱਚ ਲੱਡੂ ਵੀ ਵੰਡੇ ਗਏ| ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਯੂਥ ਅਕਾਲੀ ਦਲ ਜਿਲ੍ਹਾ ਮੁਹਾਲੀ, ਜਸਵੰਤ ਸਿੰਘ ਭੁੱਲਰ, ਨਿਰਮਲ ਸਿੰਘ ਰੀਹਲ, ਸੁਰਿੰਦਰ ਸਿੰਘ ਕਲੇਰ, ਸੰਤੋਖ ਸਿੰਘ ਸੰਧੂ, ਹਰਪਾਲ ਸਿੰਘ ਬਰਾੜ, ਡਾ. ਮੇਜਰ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਸੁਰਿੰਦਰ ਸਿੰਘ (ਸਰਕਲ ਪ੍ਰਧਾਨ), ਪਰਮਿੰਦਰ ਸਿੰਘ ਤਸਿੰਬਲੀ, ਬੌਬੀ ਕੰਬੋਜ਼, ਅਸ਼ੋਕ ਝਾਅ, ਰਜਿੰਦਰ ਕੌਰ (ਸਾਰੇ ਕੌਂਸਲਰ), ਸੁਖਦੇਵ ਸਿੰਘ ਵਾਲੀਆ, ਰਣਜੀਤ ਸਿੰਘ ਮਾਨ, ਰਜਿੰਦਰ ਸਿੰਘ ਸੇਠੀ, ਚੰਨਣ ਸਿੰਘ, ਮਨਮੋਹਨ ਕੌਰ, ਗੁਰਮੇਲ ਸਿੰਘ ਮੌਜੇਵਾਲ, ਜਗਦੀਸ਼ ਸਿੰਘ, ਜਸਰਾਜ ਸੋਨੂੰ, ਬਲਵੰਤ ਸਿੰਘ ਪਾਲੀਆ, ਬਲਵਿੰਦਰ ਸਿੰਘ ਮੁਲਤਾਨੀ, ਅਵਤਾਰ ਸਿੰਘ ਵਾਲੀਆ, ਜਸਪਾਲ ਸਿੰਘ, ਸੁਖਚੈਨ ਸਿੰਘ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਬੇਦੀ, ਗੁਰਚਰਨ ਸਿੰਘ ਚੇਚੀ, ਸਤਨਾਮ ਸਿੰਘ ਮਲਹੋਤਰਾ, ਨਿਸ਼ਾਨ ਸਿੰਘ, ਪ੍ਰਿੰਸੀਪਲ ਸਵਰਨ ਸਿੰਘ, ਪਰਮਜੀਤ ਸਿੰਘ ਸੰਧੂ, ਮਨਦੀਪ ਸਿੰਘ ਸੰਧੂ, ਗੁਰਿੰਦਰ ਸਿੰਘ ਸੋਨੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ|

Leave a Reply

Your email address will not be published. Required fields are marked *