ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਦੀ ਮੀਟਿੰਗ ਕੀਤੀ

ਐਸ.ਏ.ਐਸ. ਨਗਰ, 17 ਅਪ੍ਰੈਲ (ਸ.ਬ.)ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਸੈਕਟਰ 69 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਰਕਲ ਪ੍ਰਧਾਨਾਂ ਦੀ ਇੱਕ ਮੀਟਿੰਗ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਆਪਣਾ ਇੱਕ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਤੇ ਵੀ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੀ| ਉਨ੍ਹਾਂ ਇਸ ਮੌਕੇ ਪਾਰਟੀ ਦੀ ਮੈਂਬਰਸ਼ਿਪ ਬਾਰੇ ਸਰਕਲ ਪ੍ਰਧਾਨਾਂ ਤੋਂ ਜਾਇਜ਼ਾ ਵੀ ਲਿਆ|
ਇਸ ਮੌਕੇ ਰਣਜੀਤ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ, ਬਲਵੰਤ ਸਿੰਘ ਪਾਲੀਆ ਜਨਰਲ ਸਕੱਤਰ, ਹਾਕਮ ਸਿੰਘ, ਸੁਰਿੰਦਰ ਸਿੰਘ ਰੋਡਾ ਕੌਂਸਲਰ, ਸੰਤੋਖ ਸਿੰਘ, ਡਾ. ਮੇਜਰ ਸਿੰਘ, ਹਰਪਾਲ ਸਿੰਘ ਬਰਾੜ, ਗੁਰਮੀਤ ਸਿੰਘ ਸ਼ਾਮਪੁਰ (ਪੰਜ ਸਰਕਲ ਪ੍ਰਧਾਨ), ਹਰਮੇਸ਼ ਸਿੰਘ ਕੁੰਭੜਾ, ਜਸਰਾਜ ਸਿੰਘ ਸੋਨੂੰ, ਕਰਮ ਸਿੰਘ ਨੰਬਰਦਾਰ, ਹਰਚੇਤ ਸਿੰਘ, ਸਰਦਾਰਾ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *