ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ
26 ਅਪ੍ਰੈਲ ਨੂੰ ਭਰਨਗੇ ਨਾਮਜਦਗੀ ਕਾਗਜ
ਚੰਡੀਗੜ੍ਹ, 23 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ| ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣ ਲੜਣਗੇ| ਇਸ ਸੰਬੰਧੀ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤਾ ਗਿਆ| ਇਸ ਤੋਂ ਪਹਿਲਾਂ ਅਕਾਲੀ ਦਲ ਸੂਬੇ ਵਿੱਚ ਅੱਠ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ| ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ|
ਸ੍ਰ. ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਸ੍ਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ| ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ (ਐਸਸੀ) ਤੋਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐਸਸੀ) ਤੋਂ ਸਰਦਾਰ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ|

Leave a Reply

Your email address will not be published. Required fields are marked *