ਅਕਾਲੀ ਦਲ ਨੇ ਹਮੇਸ਼ਾ ਪਰਿਵਾਰ ਨੂੰ ਤਰਜੀਹ ਦਿੱਤੀ: ਬਲਬੀਰ ਸਿੱਧੂ

ਐਸ ਏ ਐਸ ਨਗਰ, 4 ਜਨਵਰੀ (ਸ.ਬ.) ਅਕਾਲੀ-ਦਲ ਹਮੇਸ਼ਾਂ ਹੀ ਆਪਣੇ ਵਰਕਰਾਂ ਨੂੰ ਅੱਖੋਂ ਪਰੋਖੇ ਕਰਕੇ ਆਪਣੇ ਧੀਆਂ ਪੁੱਤਰਾਂ ਨੂੰ ਤਰਜੀਹ ਦਿੱਤੀ ਹੈ ਜਿਸ ਕਾਰਨ ਅਕਾਲੀ-ਵਰਕਰਾਂ ਅੰਦਰ ਭਾਰੀ ਗੁੱਸਾ ਤੇ ਨਿਰਾਸ਼ਾ ਪਾਈ ਜਾ ਰਹੀ ਹੈ ਅਕਾਲੀ ਵਰਕਰ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਧੜਾ-ਧੜ ਕਾਂਗਰਸ ਪਾਰਟੀ ਨਾਲ ਜੁੜਦੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਮਾਣਕਮਾਜਰਾ ਵਿਖੇ ਲੋਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ | ਇਸ ਮੀਟਿੰਗ ਦੌਰਾਨ ਪਿੰਡ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਆਪਣੇ ਇੱਕ ਦਰਜ਼ਨ ਸਾਥੀਆਂ ਜਿਨ੍ਹਾਂ ਵਿੱਚ ਨਰਿੰਦਰ ਸਿੰਘ, ਹਰਬੰਸ ਸਿੰਘ, ਸੁੱਚਾ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਬਲਦੇਵ ਸਿੰਘ  ਅਕਾਲੀ ਦਲ ਛੱਡ ਕੇ ਕਾਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ | ਚੌਧਰੀ ਰਿਸ਼ੀਪਾਲ ਸਨੇਟਾ ਅਤੇ ਦੀਪ ਚੰਦ ਗੋਬਿੰਦਗੜ੍ਹ ਦੀ ਪ੍ਰੇਰਨਾ ਸਦਕਾ ਕਾਂਗਰਸ ਨਾਲ ਜੁੜਨ ਵਾਲੇ ਇਨ੍ਹਾਂ ਅਕਾਲੀ ਵਰਕਰਾਂ ਦਾ ਸ. ਸਿੱਧੂ ਨੇ ਕਾਂਗਰਸ ਪਾਰਟੀ ਦੇ ਮਫਲਰ ਗਲਾਂ ਵਿੱਚ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ| ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਮਹਿਲਾਵਾਂ ਨੇ ਸ. ਸਿੱਧੂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਜਿਸ ਤੇ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਪਿੰਡ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਬਜ਼ੂਰਗਾਂ ਦੀ ਬੁਢਾਪਾ ਪੈਨਸ਼ਨ ਦੋ ਹਾਜਰ ਰੁਪਏ ਕੀਤੀ ਜਾਵੇਗੀ ਅਤੇ ਹਰਇੱਕ ਪਰਵਾਰ ਚੋਂ ਇੱਕ ਨੌਜਵਾਨ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਜਦੋਂ ਤੱਕ ਨੌਕਰੀ ਨਹੀਂ ਮਿਲਦੀ ਉਦੋਂ ਤੱਕ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਵੇਗਾ | ਇਸ ਮੌਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਵਰਕਰਾਂ ਨੇ ਸ. ਸਿੱਧੂ ਨੂੰ ਵਿਸਵਾਸ਼ ਦਿਵਾਇਆ ਕਿ ਇਸ ਇਲਾਕੇ ਚੋਂ ਸ. ਸਿੱਧੂ ਨੂੰ ਵੋਟਾਂ ਦੀ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ ਅਤੇ ਲੋਕ ਅਕਾਲੀ-ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ|

Leave a Reply

Your email address will not be published. Required fields are marked *