ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੀ ਲੜਾਈ ਲੜੀ : ਬੱਬੀ ਬਾਦਲ

ਐਸ. ਏ. ਐਸ. ਨਗਰ, 4 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਤੇ ਪਾਰਟੀ ਦੀ ਰਣਨੀਤੀ ਉਲੀਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸਥਾਨਕ ਫੇਜ਼-11 ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਦਰਾਂ ਕੀਤਾ| ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੀ ਚੜ੍ਹਦੀ ਕਲਾ ਲਈ ਲੜ੍ਹਾਈ ਲੜੀ ਹੈ ਤੇ ਲੜਦਾ ਰਹੇਗਾ| ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਆਪਣਾ ਜਨ ਅਧਾਰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਡੇਗਣ ਲਈ ਬਦਨਾਮ ਕੀਤਾ ਜਾ ਰਿਹਾ ਹੈ|
ਬੱਬੀ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਧੱਕਾ ਹੋਣ ਦੇ ਬਾਵਜੂਦ ਵੀ ਲੋਕਤੰਤਰ ਦੀ ਬਹਾਲੀ ਲਈ ਅਕਾਲੀ ਦਲ ਦੇ ਵਰਕਰ ਲੜਾਈ ਲੜਦੇ ਰਹੇ| ਜਦੋਂਕਿ ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਥਾਂਵਾਂ ਤੇ ਅਕਾਲੀ ਵਰਕਰਾਂ ਖਿਲਾਫ ਕਾਰਵਾਈ ਕਰਦਿਆਂ ਕਾਂਗਰਸੀਆਂ ਨੂੰ ਹੇਰਾ-ਫੇਰਾ ਕਰਨ ਦੀ ਪੂਰੀ ਖੁਲ੍ਹ ਦਿੱਤੀ ਗਈ| ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਘਾਣ ਕਰਨ ਵਾਲੀ ਕਾਂਗਰਸ ਦਾ ਪੰਜਾਬ ਦੇ ਲੋਕ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮੂੰਹਤੋੜ ਜਵਾਬ ਦੇਣਗੇ|
ਇਸ ਮੌਕੇ ਬੱਬੀ ਬਾਦਲ ਨੇ ਅਕਾਲੀ ਦਲ ਦੇ ਵਰਕਰਾਂ ਦੀਆਂ ਸਮੱਸਿਆਵਾ ਵੀ ਸੁਣੀਆਂ ਗਈਆਂ| ਇਸ ਮੌਕੇ ਜਸਰਾਜ ਸਿੰਘ ਸੋਨੂੰ, ਹਰਪਾਲ ਸਿੰਘ, ਹਰਚੇਤ ਸਿੰਘ, ਬੀਬੀ ਕਸ਼ਮੀਰ ਕੌਰ, ਸੁਨੀਤਾ, ਬਾਲਾ ਠਾਕੁਰ, ਪਿੰਕੀ ਸੋਨੀ, ਮਹਿੰਦਰ ਸਿੰਘ, ਦਲਜੀਤ ਸਿੰਘ, ਹਾਕਮ ਸਿੰਘ, ਪ੍ਰਤਾਪ ਸਿੰਘ, ਰਣਜੀਤ ਸਿੰਘ ਬਰਾੜ, ਇਕਬਾਲ ਸਿੰਘ, ਜਗਤਾਰ ਸਿੰਘ ਘੜੂੰਆ, ਮਨਪ੍ਰੀਤ ਸਿੰਘ ਭਾਗੋ ਮਾਜਰਾ, ਸੁਖਪ੍ਰੀਤ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *