ਅਕਾਲੀ ਦਲ ਪ੍ਰੋ. ਚੰਦੂਮਾਜਰਾ ਦੀ ਅਗਵਾਈ ਵਿੱਚ ਨਗਰ ਨਿਗਮ ਪਟਿਆਲਾ ਦੀ ਚੋਣ ਸ਼ਾਨ ਨਾਲ ਜਿਤੇਗਾ : ਜਥੇਦਾਰ ਕੁੰਭੜਾ

ਐਸ ਏ ਐਸ ਨਗਰ, 16 ਦਸੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਜੱਥਾ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦਾਅਵਾ ਕੀਤਾ ਹੈ ਕਿ ਨਗਰ ਨਿਗਮ ਪਟਿਆਲਾ ਦੀ ਚੋਣ ਵਿਚ ਪ੍ਰੋ ਪ੍ਰੇਮ ਸਿੰਘ ਚੰਦੁਮਾਜਰਾ ਦੀ ਅਗਵਾਈ ਵਿਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ|
ਪਿਛਲੇ ਇੱਕ ਹਫਤੇ ਤੋਂ ਪਟਿਆਲਾ ਵਿਖੇ ਪਾਰਟੀ ਦਾ ਪ੍ਰਚਾਰ ਕਰਕੇ ਪਰਤੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਪਟਿਆਲਾ ਵਿਖੇ ਮੁਹਾਲੀ ਦੇ ਹਲਕਾ ਇੰਚਾਰਜ ਸ ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਡਿਊਟੀ ਲੱਗੀ ਹੈ| ਇਸ ਦੌਰਾਨ ਪਾਰਟੀ ਨੂੰ ਪਟਿਆਲਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਵਿਚ ਬਹੁਤ ਭਰਵਾਂ ਹੁੰਗਾਰਾ ਮਿਲਿਆ| ਊਹਨਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਚੋਣਾਂ ਵਿਚ ਲੋਕਾਂ ਤੋਂ ਮਿਲੇ ਭਰਪੂਰ ਸਮਰਥਣ ਤੋਂ ਇਹ ਆਸ ਬਣ ਗਈ ਹੈ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਦੀ ਹੀ ਜਿਤ ਹੋਵੇਗੀ| ਉਹਨਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਆਪਣੀ ਹੁੰਦੀ ਹਾਰ ਵੇਖਕੇ ਕਾਂਗਰਸ ਬੁਖਲਾਅ ਗਈ ਹੈ ਅਤੇ ਕਾਂਗਰਸ ਵਲੋਂ ਇਹ ਚੋਣਾਂ ਜਿਤਣ ਲਈ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਦੀ ਯੋਜਨਾ ਬਣਾਈ ਹੋਈ ਹੈ ,ਜਿਸ ਦਾ ਕਿ ਅਕਾਲੀ ਦਲ ਆਗੂਆਂ ਤੇ ਵਰਕਰਾਂ ਵਲੋਂ ਸਖਤ ਵਿਰੋਧ ਕੀਤਾ ਜਾਵੇਗਾ| ਇਸ ਮੌਕੇ ਉਹਨਾਂ ਨਾਲ ਯੂਥ ਅਕਾਲੀ ਦਲ ਦੇ ਜਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਸ ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ|

Leave a Reply

Your email address will not be published. Required fields are marked *