ਅਕਾਲੀ ਦਲ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਕੈਬਿਨਟ ਮੰਤਰੀ ਬਲਬੀਰ ਸਿੱਧੂ ਵਿਰੁੱਧ ਚੋਣ ਕਮਿਸ਼ਨ ਨੂੰ ਸ਼ਿਕਾਇਤ

ਐਸ.ਏ.ਐਸ.ਨਗਰ, 22 ਜਨਵਰੀ (ਸ.ਬ.) ਅਕਾਲੀ ਦਲ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਸੰਬੰਧੀ ਕੈਬਿਨਟ ਮੰਤਰੀ ਬਲਬੀਰ ਸਿੱਧੂ ਵਿਰੁੱਧ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਮੰਗ ਕੀਤੀ ਗਈ ਹੈ ਕਿ ਨਗਰ ਨਿਗਮ ਚੋਣਾਂ ਸਬੰਧੀ ਚੋਣ ਜਾਬਤਾ ਲਾਗੂ ਹੋਣ ਦੇ ਬਾਵਜੂਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜਾਬਤੇ ਦੀ ਉਲੰਘਣਾ ਕਰਕੇ ਲਗਵਾਏ ਗਏ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਬੋਰਡ ਉਤਰਵਾਏ ਜਾਣ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਜਿਲ੍ਹੇ ਮੁਹਾਲੀ ਦੇ ਸਹਾਇਕ ਆਬਜਰਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸ਼ਰੇਆਮ ਚੋਣ ਜਾਬਤੇ ਦੀ ਉਲੰਘਣਾ ਕਰ ਰਹੇ ਹਨ। ਉਹਨਾਂ ਕਿਹਾ ਕਿ ਸ. ਸਿੱਧੂ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਜਦੋਂ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਤਾਂ ਕੋਈ ਵੀ ਪਾਰਟੀ ਆਪਣੇ ਵਿਕਾਸ ਕਾਰਾਜਾਂ ਦੇ ਪ੍ਰਚਾਰ ਸਬੰਧੀ ਹੋਰਡਿੰਗ ਬੋਰਡ ਨਹੀਂ ਲਗਾ ਸਕਦੀ ਪਰ ਸਿਹਤ ਮੰਤਰੀ ਨੇ ਆਪਣੇ ਭਰਾ ਦੀ ਮਦਦ ਨਾਲ ਸ਼ਹਿਰ ਵਿਚ ਹੋਰਡਿੰਗ ਬੋਰਡ ਲਗਾਏ ਹੋਏ ਹਨ।

ਉਹਨਾਂ ਕਿਹਾ ਕਿ ਸz. ਸਿੱਧੂ ਨੇ ਆਪਣੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਅਹੁਦੇ ਦੇ ਉਮੀਦਵਾਰ ਵਜੋਂ ਵਾਰਡ ਨੰਬਰ 10 ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ ਉਹ ਭਲੀਭਾਂਤ ਜਾਣਦੇ ਹਨ ਕਿ ਇਸਦਾ ਸਿੱਧਾ ਫਾਇਦਾ ਉਨਾਂ ਦੇ ਭਰਾ ਨੂੰ ਮਿਲੇਗਾ।

ਸz. ਬਰਾੜ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਸz. ਬਲਬੀਰ ਸਿੰਘ ਸਿੱਧੂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿਚੋਂ ਜਲਦ ਤੋਂ ਜਲਦ ਬੋਰਡਾਂ ਨੂੰ ਉਤਾਰਿਆ ਜਾਵੇ।

Leave a Reply

Your email address will not be published. Required fields are marked *