ਅਕਾਲੀ ਦਲ ਵਲੋਂ ਨਗਰ ਨਿਗਮ ਚੋਣਾਂ ਲਈ ਪਾਰਟੀ ਦੀਆਂ ਸਕਰੀਨਿੰਗ ਕਮੇਟੀਆਂ ਦਾ ਐਲਾਨ


ਚੰਡੀਗੜ੍ਹ, 12 ਦਸੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ 9 ਵੱਖ ਵੱਖ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਵੱਖ ਵੱਖ ਸ਼ਹਿਰਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਸਕਰੀਨਿੰਗ ਕਰਨ ਅਤੇ ਸਥਾਨਕ ਪੱਧਰ ਤੇ ਤਾਲਮੇਲ ਕਰਨ ਲਈ ਸੀਨੀਅਰ ਲੀਡਰਾਂ ਤੇ ਅਧਾਰਤ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ| ਇਹ ਕਮੇਟੀਆਂ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਕੇ ਯੋਗ ਉਮੀਦਵਾਰਾਂ ਦੀ ਚੋਣ ਕਰਕੇ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ ਜਿਸਤੋਂ ਬਾਅਦ ਫਾਈਨਲ ਕੀਤੇ ਗਏ ਉਮੀਦਵਾਰਾਂ ਦਾ ਐਲਾਨ ਪਾਰਟੀ ਵੱਲੋਂ ਕੀਤਾ ਜਾਵੇਗਾ|
ਇਸ ਤੋਂ ਇਲਾਵਾ ਸ. ਬਾਦਲ ਵੱਲੋਂ ਫੈਸਲਾ ਕੀਤਾ ਗਿਆ ਕਿ ਬਾਕੀ 109 ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਹਰ ਮਿਉਂਸਪਲ ਕਮੇਟੀ ਵਾਸਤੇ 3 ਮੈਂਬਰੀ ਸਕਰੀਨਿੰਗ                ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਸਬੰਧਤ ਜਿਲੇ ਦੇ ਅਬਜਰਵਰ, ਸਬੰਧਤ ਹਲਕੇ ਦਾ ਇੰਚਾਰਜ ਅਤੇ ਸਬੰਧਤ ਜ਼ਿਲੇ ਦਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਸਾਮਲ ਹੋਣਗੇ| ਇਹ ਕਮੇਟੀਆਂ ਸੰਭਾਵੀ ਉਮੀਦਵਾਰਾਂ ਦੀਆਂ ਲਿਸਟਾਂ ਤਿਆਰ ਕਰਕੇ ਪਾਰਟੀ ਪ੍ਰਧਾਨ ਨੂੰ ਸੌਂਪਣਗੀਆਂ ਅਤੇ ਉਮੀਦਵਾਰਾਂ ਦੀ ਫਾਈਨਲ ਸੂਚੀ ਪਾਰਟੀ ਵੱਲੋਂ ਜਾਰੀ ਕੀਤੀ ਜਾਵੇਗੀ|
ਨਗਰ ਨਿਗਮਾਂ ਲਈ ਬਣਾਈਆਂ ਕਮੇਟੀਆਂ ਸੰਬੰਧੀ ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਨਗਰ ਨਿਗਮ ਅਬੋਹਰ ਲਈ ਸ. ਜਨਮੇਜਾ ਸਿੰਘ ਸੇਖੋਂ, ਸ. ਕੰਵਰਜੀਤ ਸਿੰਘ ਬਰਕੰਦੀ ਅਤੇ ਸ਼ੀ੍ਰ ਅਸ਼ੋਕ ਅਨੇਜਾ, ਨਗਰ ਨਿਗਮ ਬਠਿੰਡਾ ਲਈ ਸ. ਸਿਕੰਦਰ ਸਿੰਘ ਮਲੂਕਾ, ਸ. ਮਨਤਾਰ ਸਿੰਘ ਬਰਾੜ, ਸ਼੍ਰੀ ਸਰੂਪ ਚੰਦ ਸਿੰਗਲਾ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ, ਨਗਰ ਨਿਗਮ ਬਟਾਲਾ ਲਈ ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਬਲਬੀਰ ਸਿੰਘ ਬਿੱਟੂ, ਨਗਰ ਨਿਗਮ ਮੋਗਾ ਲਈ ਜਥੇਦਾਰ ਤੋਤਾ ਸਿੰਘ, ਨਗਰ ਨਿਗਮ ਕਪੂਰਥਲਾ ਲਈ ਡਾ. ਉਪਿੰਦਰਜੀਤ ਕੌਰ, ਸ. ਗੁਰਪ੍ਰਤਾਪ ਸਿੰਘ ਵਡਾਲਾ, ਯੁਵਰਾਜ ਭੁਪਿੰਦਰ ਸਿੰਘ ਅਤੇ ਸ. ਹਰਜੀਤ ਸਿੰਘ ਵਾਲੀਆ, ਨਗਰ ਨਿਗਮ ਮੁਹਾਲੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੀ ਐਨ.ਕੇ.ਸ਼ਰਮਾ, ਸ. ਚਰਨਜੀਤ ਸਿੰਘ ਬਰਾੜ, ਸ. ਕੰਵਲਜੀਤ ਸਿੰਘ ਰੂਬੀ ਅਤੇ ਸ. ਕੁਲਵੰਤ ਸਿੰਘ                    ਮੇਅਰ, ਨਗਰ ਨਿਗਮ ਹੁਸ਼ਿਆਰਪੁਰ ਲਈ ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਸੋਹਣ ਸਿੰੰਘ ਠੰਡਲ, ਸ. ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਮਹਿੰਦਰ ਕੌਰ ਜੋਸ਼, ਸ. ਸਰਬਜੋਤ ਸਿੰਘ ਸਾਹਬੀ ਅਤੇ ਸ. ਜਤਿੰਦਰ ਸਿੰਘ ਲਾਲੀ ਬਾਜਵਾ, ਨਗਰ ਨਿਗਮ ਪਠਾਨਕੋਟ ਲਈ ਸ. ਹੀਰਾ ਸਿੰਘ ਗਾਬੜੀਆ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਸਰਬਜੋਤ ਸਿੰਘ ਸਾਹਬੀ ਅਤੇ ਸ. ਸੁਰਿੰਦਰ ਸਿੰਘ ਕੰਵਰ ਮਿੰਟੂ, ਨਗਰ ਨਿਗਮ ਫਗਵਾੜਾ ਲਈ ਸ. ਬਲਦੇਵ ਸਿੰਘ ਖਹਿਰਾ, ਸ. ਜਰਨੈਲ ਸਿੰਘ ਵਾਹਦ ਅਤੇ ਸ. ਸਰਵਣ ਸਿੰਘ ਕੁਲਾਰ ਤੇ ਆਹਧਾਰਿਤ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ|

Leave a Reply

Your email address will not be published. Required fields are marked *