Akali Dal tribute to teachers killed in accident

ਐਸ.ਏ.ਐਸ.ਨਗਰ, 10 ਦਸੰਬਰ (ਸ.ਬ.) ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੀ ਇੱਕ ਮੀਟਿੰਗ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਦੀ ਪ੍ਰਧਾਨਗੀ ਵਿੱਚ ਹੋਈ, ਜਿਸ ਵਿੱਚ ਬੀਤੇ ਦਿਨੀਂ ਫਾਜ਼ਿਲਕਾ ਨੇੜੇ ਇਕ ਹਾਦਸੇ ਵਿੱਚ ਮਾਰੇ ਗਏ 13 ਅਧਿਆਪਕਾਂ ਦੀ ਮੌਤ ਉਪਰ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਸ੍ਰ.ਕਾਹਲੋਂ ਨੇ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਤੁਰੰਤ ਰਾਹਤ ਦੇਣ ਉੱਪਰ ਤਸੱਲੀ ਪ੍ਰਗਟ ਕੀਤੀ| ਇਸ ਮੌਕੇ ਤੇਜਿੰਦਰ ਸਿੰਘ ਸ਼ੇਰਗਿੱਲ, ਅਰਵਿੰਦਰ ਸਿੰਘ ਬਿੰਨੀ, ਕਰਮ ਸਿੰਘ, ਪੰਜਾਬ ਸਿੰਘ ਕੰਗ, ਹਰਿੰਦਰ ਖਹਿਰਾ, ਨਸੀਬ ਸਿੰਘ ਸੰਧੂ, ਹਰਮਿੰਦਰ ਸਿੰਘ ਡੀ ਐਮ ਵੀ ਮੌਜੂਦ ਸਨ|

Leave a Reply

Your email address will not be published. Required fields are marked *