ਅਕਾਲੀ ਦਲ ਸ਼ਹਿਰੀ ਤੇ ਦਿਹਾਤੀ ਦੇ ਆਗੂਆਂ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ

ਐਸ.ਏ.ਐਸ. ਨਗਰ, 30 ਜੁਲਾਈ (ਸ.ਬ.) ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਯਤਨਾਂ ਸਦਕਾ ਪਿੰਡ ਸਨੇਟਾ ਵਿਖੇ ਪੰਜਾਬ ਦੀ ਪਹਿਲੀ ਹੁਨਰ ਸਿਖਲਾਈ ਸੰਸਥਾ ਦਾ ਨੀਂਹ ਪੱਥਰ ਰੱਖੇ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਅਤੇ ਦਿਹਾਤੀ ਵੱਲੋਂ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਧੰਨਵਾਦ ਕੀਤਾ ਗਿਆ|
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਨ. ਕੇ. ਸ਼ਰਮਾ, ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ (ਮੁਹਾਲੀ) ਜਥੇਦਾਰ ਬਲਜੀਤ ਸਿੰਘ ਕੁੰਭੜਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪਰਮਿੰਦਰ ਸਿੰਘ ਸੋਹਾਣਾ ਐਮ.ਡੀ. ਲੇਬਰਫੈਡ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਐਸ.ਸੀ. ਵਿੰਗ ਦੇ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਬੀ.ਸੀ. ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਰਾਣਾ, ਅਸ਼ੋਕ ਝਾਅ ਆਦਿ ਸਮੇਤ ਕਈ ਆਗੂਆਂ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਦੇ ਯਤਨਾਂ ਸਦਕਾ ਕੇਂਦਰੀ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ| ਉਕਤ ਆਗੂਆਂ ਨੇ ਪ੍ਰੋ. ਚੰਦੂਮਾਜਰਾ ਦੀ ਰਿਹਾਇਸ਼ ਤੇ ਪਹੁੰਚ ਕੇ ਫੁੱਲਾਂ ਦੇ ਬੁੱਕਿਆਂ ਨਾਲ ਉਨ੍ਹਾਂ ਦਾ ਧੰਨਵਾਦ ਕੀਤਾ|
ਅਕਾਲੀ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਬੱਚਿਆਂ ਨੂੰ ਉਚ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਮੁਹਾਈਆ ਕਰਵਾਉਣ ਲਈ ਜੋ ਪ੍ਰੋਗਰਾਮ ‘ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਫ਼ਾਰ ਵੂਮੈਨ’ ਤਹਿਤ ਸ਼ੁਰੂ ਕੀਤਾ ਗਿਆ, ਜੋ ਕਿ ਕੇਂਦਰ ਸਰਕਾਰ ਨੇ ਅੱਠ ਸੂਬਿਆਂ ਵਿੱਚ ਸੈਂਟਰ ਸਥਾਪਤ ਕਰਨ ਦਾ ਟੀਚਾ ਮਿਥਿਆ ਹੈ, ਜਿਸ ਵਿੱਚ ਪੰਜਾਬ ਦਾ ਨਾਂ ਆਉਣਾ ਸਾਡੇ ਪੰਜਾਬ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ| ਉਨ੍ਹਾਂ ਕਿਹਾ ਕਿ ਇਥੇ ਸਥਾਪਿਤ ਹੋਣ ਵਾਲੇ ਸੈਂਟਰ ਵਿੱਚ ਹਰ ਸਾਲ ਤਕਰੀਬਨ 500 ਬੱਚੀਆਂ ਉਚ ਪੱਧਰੀ ਹੁਨਰ ਸਿਖਲਾਈ ਪ੍ਰਾਪਤ ਕਰਨਗੀਆਂ, ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਰੁਜ਼ਗਾਰ ਪ੍ਰਾਪਤ ਸਹਾਈ ਹੋਵੇਗਾ|
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਭਰ ਵਿੱਚ ਘਰ-ਘਰ ਰਸੋਈ ਗੈਸ ਪਾਈਪ ਲਾਈਨ ਦੀ ਜੋ ਸਪਲਾਈ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਪੰਜਾਬ ਦੇ 13 ਜਿਲ੍ਹਿਆਂ ਨੂੰ ਲਿਆ ਗਿਆ ਹੈ| ਮਾਣ ਵਾਲੀ ਗੱਲ ਇਹ ਹੈ ਕਿ ਇਹ ਤਿੰਨੋਂ ਜ਼ਿਲ੍ਹੇ ਮੁਹਾਲੀ, ਰੋਪੜ ਤੇ ਸ਼ਹੀਦ ਭਗਤ ਸਿੰਘ ਨਗਰ ਪ੍ਰੋ. ਚੰਦੂਮਾਜਰਾ ਦੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਨਾਲ ਹੀ ਸੰਬੰਧਿਤ ਹਨ|

Leave a Reply

Your email address will not be published. Required fields are marked *