ਅਕਾਲੀ-ਭਾਜਪਾ ਕੌਂਸਲਰਾਂ ਵੱਲੋਂ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਮੰਗ

ਐਸ ਏ ਐਸ ਨਗਰ, 21 ਮਾਰਚ (ਸ.ਬ.) ਨਗਰ ਨਿਗਮ ਮੁਹਾਲੀ ਦੇ ਅਕਾਲੀ ਭਾਜਪਾ ਕੌਂਸਲਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਇਰਾਕ ਵਿੱਚ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਸਰਕਾਰ ਵਲੋਂ ਮੁਆਵਜਾ ਦੇਣ ਦੀ ਮੰਗ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਕੌਂਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕਈ ਸਾਲ ਪਹਿਲਾਂ ਇਰਾਕ ਵਿੱਚ ਅਗਵਾ ਕੀਤੇ ਗਏ 39 ਭਾਰਤੀਆਂ ਬਾਰੇ ਕਲ੍ਹ ਹੀ ਪਤਾ ਚੱਲਿਆ ਹੈ ਕਿ ਉਹ ਸਾਰੇ ਆਈ ਐਸ ਆਈ ਐਸ ਵਲੋਂ ਮਾਰ ਦਿੱਤੇ ਗਏ ਹਨ| ਉਹਨਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ| ਇਸ ਘਟਨਾ ਨਾਲ ਪੀੜ੍ਹਤਾਂ ਦੇ ਪਰਿਵਾਰ ਬਹੁਤ ਹੀ ਸਦਮੇ ਵਿੱਚ ਹਨ|
ਉਹਨਾਂ ਕਿਹਾ ਕਿ ਇਹ ਭਾਰਤੀ ਨੌਜਵਾਨ ਇਰਾਕ ਵਿੱਚ ਕਮਾਈ ਕਰਨ ਗਏ ਸਨ ਪਰ ਕਮਾਈ ਦੀ ਥਾਂ ਉਹਨਾਂ ਦੇ ਮਾਰੇ ਜਾਣ ਦੀ ਖਬਰ ਹੀ ਆ ਗਈ|
ਮੀਟਿੰਗ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਪੀੜ੍ਹਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮੁਆਵਜਾ ਦਿੱਤਾ ਜਾਵੇ|
ਇਸ ਮੌਕੇ ਕਂੌਸਲਰ ਆਰ ਪੀ ਸ਼ਰਮਾ, ਪ੍ਰਕਾਸ਼ਵਤੀ, ਅਰੁਨ ਸ਼ਰਮਾ, ਅਸ਼ੋਕ ਝਾ, ਸੈਹਬੀ ਆਨੰਦ, ਹਰਦੀਪ ਸਰਾਓ (ਸਾਰੇ ਕੌਂਸਲਰ), ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਨਰਿੰਦਰ ਰਾਣਾ, ਸੋਹਣ ਸਿੰਘ ਸਾਬਕਾ ਮੰਡਲ ਪ੍ਰਧਾਨ, ਰਮੇਸ਼ ਕੁਮਾਰ ਮੀਤ ਪ੍ਰਧਾਨ, ਓਮਾ ਕਾਂਤ ਤਿਵਾੜੀ, ਅਨਿਲ ਕੁਮਾਰ , ਜਤਿੰਦਰ, ਸ਼ਰਨਜੀਤ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *