ਅਕਾਲੀ ਭਾਜਪਾ ਗਠਜੋੜ ਰਿਕਾਰਡ ਵੋਟਾਂ ਨਾਲ ਜਿੱਤੇਗਾ : ਬਲਜੀਤ ਕੁੰਭੜਾ

ਐਸ ਏ ਐਸ ਨਗਰ, 5 ਅਕਤੂਬਰ (ਸ.ਬ.) ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਇਦਿਆਂ ਤੋਂ ਭੱਜ ਚੁੱਕੀ ਹੈ ਅਤੇ ਗੁਰਦਾਸਪੁਰ ਜਿਮਨੀ ਚੋਣ ਮੌਕੇ ਵੋਟਰ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ| ਗੁਰਦਾਸਪੁਰ ਹਲਕੇ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਦੀ ਵੱਡੇ ਫਰਕ ਨਾਲ ਜਿੱਤ ਹੋਵੇਗੀ| ਇਹ ਗੱਲ ਪਠਾਨਕੋਟ ਵਿਖੇ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਸ੍ਰ. ਤੇਜਿੰਦਰ ਪਾਲ ਸਿੰਘ ਸਿੱਧੂ ਵੱਲੋਂ ਗੁਰਦਾਸਪੁਰ ਹਲਕੇ ਦੀ ਚੋਣ ਮੁਹਿੰਮ ਲਈ ਹਲਕਾ ਮੁਹਾਲੀ ਦੀ ਅਗਵਾਈ ਕਰਨ ਲਈ ਥਾਪੇ ਗਏ ਜੱਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖੀ| ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਹਲਕਾ ਮੁਹਾਲੀ ਦੇ ਵਰਕਰਾਂ ਦੀ ਡਿਊਟੀ ਪਠਾਨਕੋਟ ਵਿਚ ਲਗਾਈ ਗਈ ਹੈ ਅਤੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਪਠਾਨਕੋਟ ਵਿੱਚ ਅਕਾਲੀ ਦਲ ਦੀ ਚੋਣ ਮੁਹਿੰਮ ਦੇ ਇੰਚਾਰਜ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਵਿੱਚ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ| ਇਸ ਮੌਕੇ ਉਹਨਾਂ ਦੇ ਨਾਲ ਸ੍ਰ. ਸੁਰਿੰਦਰ ਸਿੰਘ ਕਲੇਰ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ,ਪ੍ਰੀਤਮ ਸਿੰਘ, ਕਰਮ ਸਿੰਘ ਅਤੇ ਹੋਰ ਆਗੂ ਵੀ ਹਾਜਿਰ ਸਨ|

Leave a Reply

Your email address will not be published. Required fields are marked *