ਅਕਾਲੀ-ਭਾਜਪਾ ਵਿਧਾਇਕਾਂ ਦੀ ਮੀਟਿੰਗ ਭਲਕੇ

ਚੰਡੀਗੜ੍ਹ, 13 ਜੂਨ (ਸ.ਬ.) ਸ਼੍ਰੋਮਣੀ ਅਕਾਲੀ ਦਲ/ਬੀ.ਜੇ.ਪੀ ਵਿਧਾਨਕਾਰ ਪਾਰਟੀ ਦੇ ਲੀਡਰ ਸ੍ਰ. ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨਕਾਰ ਪਾਰਟੀ ਦੇ ਸਮੂਹ ਵਿਧਾਇਕਾਂ ਦੀ ਇੱਕ ਜਰੂਰੀ ਮੀਟਿੰਗ, 14 ਜੂਨ ਨੂੰ ਵਿਧਾਨ ਸਭਾ ਦਾ ਸੈਸ਼ਨ ਖਤਮ ਹੋਣ ਤੋਂ ਤੁਰੰਤ ਬਾਅਦ ਦਫਤਰ, ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ (ਕਮਰਾ ਨੰ: 56-57) ਗ੍ਰਾਊਂਡ ਫਲੋਰ, ਪੰਜਾਬ ਵਿਧਾਨ ਸਭਾ, ਚੰਡੀਗੜ੍ਹ ਵਿੱਚ ਰੱਖੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਦਸਿਆ ਕਿ ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਏਜੰਡੇ ਤੇ ਮੁੱਖ ਤੌਰ ਤੇ ਅਤੇ ਕੁੱਝ ਹੋਰ ਜਰੂਰੀ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ|

Leave a Reply

Your email address will not be published. Required fields are marked *