ਅਗਲੇ ਦੋ ਦਿਨ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ


ਐਸ ਏ ਐਸ ਨਗਰ, 14 ਜਨਵਰੀ (ਸ਼ਬ ਸ਼ਹਿਰ ਦੇ ਕੁੱਝ ਹਿੱਸਿਆ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਗਲੇ ਦੋ ਦਿਨ ਤਕ ਪ੍ਰਭਾਵਿਤ ਰਹੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ 2 ਦੇ ਕਾਰਜਕਾਰੀ ਇੰਜਨੀਅਰ ਸ੍ਰ ਸੁਨੀਲ ਕੁਮਾਰ ਨੇ ਦੱਸਿਆ ਕਿ ਵਾਟਰ ਸਪਲਾਈ ਸਕੀਮ ਕਜੌਲੀ ਵਾਟਰ ਵਰਕਸ ਤੋ ਚੰਡੀਗੜ੍ਹ ਨੂੰ ਜਾਣ ਵਾਲੀ ਫੇਜ਼ 3 ਦੀ ਪਾਇਪ ਲਾਇਨ ਵਿੱਚ ਪਿੰਡ ਮਾਨਖੇੜੀ ਨੇੜੇ ਅਚਾਨਕ ਲੀਕਜ ਹੋ ਜਾਣ ਕਾਰਨ ਪਾਈਪ ਲਾਈਨ ਦੀ ਮੁਰੰਮਤ ਕਰਨ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਦੀ ਬੰਦੀ ਲਈ ਗਈ ਹੈ ਜਿਸ ਕਾਰਨ 15 ਅਤੇ 16 ਜਨਵਰੀ ਨੂੰਫੇਜ਼ 1 ਤੋਂ 11 ਸੈਕਟਰ 70-71, ਪਿੰਡ ਮਟੌਰ, ਸ਼ਾਹੀ ਮਾਜਰਾ, ਫੇਜ਼ – 9, 10, 11 ਅਤੇ ਉਦਯੋਗਿਕ ਖੇਤਰ ਫੇਜ਼-1 ਤੋਂ 5 ਐਸ. ਏ. ਐਸ. ਨਗਰ ਵਿਖੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ।
ਉਹਨਾਂ ਦੱਸਿਆ ਕਿ 15 ਜਨਵਰੀ ਨੂੰ ਦੁਪਹਿਰ ਵੇਲੇ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਉਪਲਭਤਾ ਮੁਤਾਬਿਕ ਹੋਵੇਗੀ। 16 ਜਨਵਰੀ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਅਤੇ ਦੁਪਹਿਰ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਜਦੋਂਕਿ ਸ਼ਾਮ ਨੂੰ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਪਾਣੀ ਦੀ ਉਪਲਭਦਾ ਮੁਤਾਬਕ ਹੋਵੇਗੀ।

Leave a Reply

Your email address will not be published. Required fields are marked *