ਅਗਾਮੀ ਚੋਣਾਂ ਵਿੱਚ ਨਸ਼ੇ ਵੰਡਣ ਵਾਲੇ ਉਮੀਦਵਾਰ ਦਾ ਵਿਰੋਧ ਕਰਾਂਗੇ : ਘੜੂੰਆ

ਐਸ ਏ ਐਸ ਨਗਰ, 14 ਸਤੰਬਰ (ਸ.ਬ.) ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਵਿੱਚ ਉਮੀਦਵਾਰਾਂ ਵੱਲੋਂ ਨਸ਼ੇ ਵੰਡਣ ਦੀ ਰਵਾਇਤ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਚੋਣਾਂ ਵਿੱਚ ਨਸ਼ੇ ਵੰਡਣ ਵਾਲੇ ਉਮੀਦਵਾਰ ਦੀ ਡੱਟ ਕੇ ਵਿਰੋਧਤਾ ਕੀਤੀਜਾਵੇਗੀ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਯੂਥ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਸ੍ਰ:ਜਗਤਾਰ ਸਿੰਘ ਘੜੂੰਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੇ| ਉਹਨਾਂ ਕਿਹਾ ਕਿ ਆਮ ਤੌਰ ਤੇ ਚੋਣਾਂ ਦੌਰਾਨ ਜਿੱਤ ਪ੍ਰਾਪਤ ਕਰਨ ਲਈ ਵੱਡੇ ਪੱਧਰ ਤੇ ਨਸ਼ੇ ਵੰਡੇ ਜਾਂਦੇ ਹਨ, ਜਿਸ ਨੂੰ ਠੱਲ ਪਾਉਣ ਲਈ ਆਲ ਇੰਡੀਆ ਯੂਥ ਭਲਾਈ ਪੰਜਾਬ ਫਰੰਟ ਵੱਲੋਂ ਵੱਡੇ ਪੱਧਰ ਤੇ ਪਿੰਡ ਪਿੰਡ ਜਾ ਕੇ ਮੁਹਿੰਮ ਵਿੱਢੀ ਗਈ ਹੈ| ਉਹਨਾਂ ਕਿਹਾ ਕਿ ਉਮੀਦਵਾਰਾਂ ਨੂੰ ਆਪਣੇ ਨਿਜੀ ਸਵਾਰਥਾਂ ਲਈ ਲੋਕਾਂ ਦੇ ਜੀਵਨ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ| ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਇਹਨਾਂ ਅਲਾਮਤਾਂ ਨੂੰ ਜੜੋਂ ਪੁੱਟਣ ਲਈ ਵੋਟਰ ਨਿਰਪੱਖਤਾ ਨਾਲ ਇਮਾਨਦਾਰ ਅਤੇ ਹੱਕ ਸੱਚ ਤੇ ਪਹਿਰਾ ਦੇਣ ਵਾਲੇ ਉਮੀਦਵਾਰ ਨੂੰ ਵੋਟਾਂ ਪਾਉਣ ਤਾਂ ਜੋ ਸਹੀ ਉਮੀਦਵਾਰ ਦੀ ਚੋਣ ਕੀਤੀ ਜਾ ਸਕੇ| ਇਸ ਮੌਕੇ ਸਰਵਸ੍ਰੀ ਜਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੱਖਣ, ਕਰਮਜੀਤ ਸਿੰਘ ਸੰਧੂ, ਬਲਦੇਵ ਸਿੰਘ ਢਿਲੋਂ, ਅਮਰਜੀਤ ਸਿੰਘ, ਗੁਰਚਰਨ ਸਿੰਘ, ਚਰਮਨਪ੍ਰੀਤ ਸਿੰਘ, ਚੌਧਰੀ ਭਜਨ ਸਿੰਘ, ਪ੍ਰਭਦੀਪ ਸਿੰਘ ਮਲਕਪੁਰ, ਪ੍ਰਦੀਪ ਸਿੰਘ, ਸੁਖਮੰਤਰ ਸਿੰਘ, ਨਰਿੰਦਰ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *