ਅਜਾਦ ਉਮੀਦਵਾਰਾਂ ਦੇ ਝਾਂਸੇ ਵਿੱਚ ਨਾ ਫਸਣ ਵੋਟਰ : ਸਿੱਧੂ

ਐਸ ਏ ਐਸ ਨਗਰ, 10 ਫਰਵਰੀ (ਸ.ਬ.) 14 ਫਰਵਰੀ ਨੂੰ ਹੋਣ ਜਾ ਰਹੀ ਨਗਰ ਨਿਗਮ ਦੀ ਚੋਣ ਸੰਬੰਧੀ ਵਾਰਡ ਨੰਬਰ 44 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸz. ਜਗਦੀਸ਼ ਸਿੰਘ ਜੱਗਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਤਿੱਖਾ ਕਰਦਿਆਂ ਪਿੰਡ ਸ਼ਾਹੀ ਮਾਜਰਾ ਵਿੱਚ ਇੱਕ ਚੋਣ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਹੋਏ।

ਇਸ ਮੌਕੇ ਵਸਨੀਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਅਤੇ ਹਲਕਾ ਵਿਧਾਇਕ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਜਾਦ ਗਰੁੱਪ ਅਸਲ ਵਿੱਚ ਅਕਾਲੀ ਦਲ ਦੀ ਹੀ ਬੀ ਟੀਮ ਹੈ ਅਤੇ ਵੋਟਰ ਇਸ ਪੱਖੋਂ ਸਾਵਧਾਨ ਰਹਿਣ। ਉਹਨਾਂ ਕਿਹਾ ਕਿ ਜਗਦੀਸ਼ ਸਿੰਘ ਜੱਗਾ ਪਿਛਲੇ ਲੰਬੇ ਸਮੇਂ ਤੋਂ ਸ਼ਾਹੀਮਾਜਰਾ ਦੇ ਵਿਕਾਸ ਲਈ ਮਿਹਨਤ ਕਰਦੇ ਆ ਰਹੇ ਹਨ ਅਤੇ ਪਿੰਡ ਵਾਸੀਆਂ ਦੇ ਜਾਣੇ ਪਹਿਚਾਣੇ ਉਮੀਦਵਾਰ ਹਨ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ ਅਤੇ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਤੇ ਚੋਣਾਂ ਲੜ ਰਹੀ ਹੈ।

ਇਸ ਮੌਕੇ ਸz. ਜਗਦੀਸ਼ ਸਿੰਘ ਜੱਗਾ ਨੇ ਕਿਹਾ ਕਿ ਵਾਰਡ ਦੇ ਵਸਨੀਕਾਂ ਨਾਲ ਉਹਨਾਂ ਦੇ ਨਿੱਜੀ ਅਤੇ ਪਰਿਵਾਰਕ ਸੰਬੰਧ ਹਨ ਅਤੇ ਸਾਰੇ ਉਹਨਾਂ ਨੂੰ ਚੰਗੀ ਤਰ੍ਹਾਂ ਜਾਣਦੇ ਸਮਝਦੇ ਹਨ। ਉਹਨਾਂ ਕਿਹਾ ਕਿ ਜੇਤੂ ਹੋਣ ਤੋਂ ਬਾਅਦ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *