ਅਜੀਤ ਕਰਮ ਸਿੰਘ ਸਕੂਲ ਵਿੱਚ ਧਰਤੀ ਦਿਵਸ ਮਨਾਇਆ

ਐਸ. ਏ. ਐਸ. ਨਗਰ, 21 ਅਪ੍ਰੈਲ (ਸ.ਬ.) ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ – 125 ਵਿਖੇ ਅੱਜ ਧਰਤੀ ਦਿਵਸ ਮਨਾਇਆ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਜਗਜੀਤ ਸੇਖੋਂ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਪ੍ਰੀ ਪ੍ਰਾਇਮਰੀ ਵਿੰਗ ਦੇ ਸਾਰੇ ਵਿਦਿਆਰਥੀਆਂ ਨੇ ਵਾਤਾਵਰਨ  ਸਬੰਧੀ ਗੀਤ ਗਾਏ | ਇਸ ਮੌਕੇ ਵਿਦਿਆਰਥੀਆਂ ਨੇ ਜਲ ਸੰਭਾਲ, ਪੌਦੇ ਲਗਾਉਣੇ, ਪ੍ਰਦੂਸ਼ਣ ਮੁਕਤ ਆਦਿ ਵਿਸ਼ਿਆਂ ਨਾਲ ਸਬੰਧਿਤ ਪੋਸਟਰ ਅਤੇ ਬੈਨਰ ਬਣਾਏ ਅਤੇ ਵਾਤਾਵਰਨ ਦੀ ਸੰਭਾਲ  ਦੇ ਮਹੱਤਵ ਨੂੰ ਸਮਝਿਆ| ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਮਾਂ ਧਰਤੀ ਦੀ ਸੰਭਾਲ ਬਾਰੇ ਮਨੁੱਖ ਦੇ ਕਰਤੱਬਾਂ ਬਾਰੇ ਜਾਣਕਾਰੀ ਦਿੱਤੀ ਗਈ|

Leave a Reply

Your email address will not be published. Required fields are marked *