ਅਜੇ ਮਾਕਨ ਨੇ ਦਾ ਅਸਤੀਫਾ ਰਾਹੁਲ ਗਾਂਧੀ ਵਲੋਂ ਕੀਤਾ ਮਨਜ਼ੂਰ

ਨਵੀਂ ਦਿੱਲੀ, 4 ਜਨਵਰੀ (ਸ.ਬ.) 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗਠਜੋੜ ਦੀਆਂ ਅਟਕਲਾਂ ਤੇਜ਼ ਹਨ| ‘ਆਪ’ ਨਾਲ ਗਠਜੋੜ ਦੇ ਫੈਸਲੇ ਦੀਆਂ ਖਬਰਾਂ ਦਰਮਿਆਨ ਦਿੱਲੀ ਕਾਂਗਰਸ ਪ੍ਰਧਾਨ ਅਜੇ ਮਾਕਨ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਮਨਜੂਰ ਕਰ ਲਿਆ ਹੈ| ਮਾਕਨ ਨੇ ਆਪਣੇ ਅਸਤੀਫੇ ਵਿੱਚ ਕਾਂਗਰਸ ਵਰਕਰਾਂ ਅਤੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਸ਼ੁਕਰੀਆ ਅਦਾ ਕੀਤਾ|
ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਕਨ ਹਮੇਸ਼ਾ ਤੋਂ ਹੀ ਕਾਂਗਰਸ ਅਤੇ ‘ਆਪ’ ਦੇ ਗਠਜੋੜ ਦੇ ਖਿਲਾਫ ਸਨ| ਮਾਕਨ ਦੇ ਅਸਤੀਫੇ ਨਾਲ ਮੰਨਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਲਈ ਦੋਵੇਂ ਪਾਰਟੀਆਂ ਦਾ ਗਠਜੋੜ ਹੋ ਸਕਦਾ ਹੈ| ਜ਼ਿਕਰਯੋਗ ਹੈ ਕਿ ਤਿੰਨ ਰਾਜਾਂ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਸਮਾਨ ਵਿਚਾਰਧਾਰਾ ਦੇ ਲੋਕਾਂ ਨੂੰ ਨਾਲ ਆਉਣ ਦੀ ਅਪੀਲ ਕੀਤੀ ਸੀ|
ਰਾਹੁਲ ਗਾਂਧੀ ਨੇ ਜਿੱਤ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਸਾਰੇ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨੂੰ ਇਕਜੁਟ ਹੋ ਕੇ ਭਾਜਪਾ ਨੂੰ ਹਰਾਉਣ ਲਈ ਸੰਘਰਸ਼ ਕਰਨਾ ਚਾਹੀਦਾ| ਇਸ਼ਾਰਿਆਂ ਵਿੱਚ ਕੇਜਰੀਵਾਲ ਵੀ ਕਈ ਵਾਰ ਫਿਰਕੂ ਤਾਕਤਾਂ ਦੇ ਖਿਲਾਫ ਇਕਜੁਟ ਹੋਣ ਦੀ ਗੱਲ ਕਹਿ ਕੇ ਗਠਜੋੜ ਲਈ ਸੰਕੇਤ ਦਿੰਦੇ ਰਹੇ ਹਨ|

Leave a Reply

Your email address will not be published. Required fields are marked *