ਅਣਪਛਾਤੇ ਵਿਅਕਤੀਆਂ ਨੇ ਆੜ੍ਹਤੀ ਨੂੰ ਮਾਰੀ ਗੋਲੀ, ਮੌਤ

ਲੁਧਿਆਣਾ, 28 ਜੂਨ (ਸ.ਬ.) ਅੱਜ ਸਵੇਰੇ ਸਬਜ਼ੀ ਮੰਡੀ ਵਿੱਚ ਆੜ੍ਹਤ ਦਾ ਕੰਮ ਕਰਦੇ ਗੁਰਜੀਤ ਸਿੰਘ ਨੂੰ ਸਕੂਟਰ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ| ਜਦੋਂ ਗੁਰਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ| ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *