ਅਤੁਲ ਸ਼ਰਮਾ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਬਣਾਇਆ

ਐਸ ਏ ਐਸ ਨਗਰ, 6 ਅਗਸਤ : ਮੁਹਾਲੀ ਤੋਂ ਕਾਂਗਰਸ ਦੀ ਟਿਕਟ ਤੇ ਨਿਗਮ ਦੀ ਚੋਣ ਲੜਣ ਵਾਲੇ ਸ੍ਰੀ ਅਤੁਲ ਸ਼ਰਮਾ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ ਬਣਾਇਆ ਗਿਆ ਹੈ| ਇਸ ਸਬੰਧੀ ਨਿਯੁਕਤੀ ਪੱਤਰ ਸ੍ਰ. ਬਲਬੀਰ ਸਿੰਘ ਸਿੱਧੂ ਵਲੋਂ ਸ੍ਰੀ ਅਤੁਲ ਸ਼ਰਮਾ ਨੂੰ ਸੌਂਪਿਆ ਗਿਆ|
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਸ੍ਰੀ ਅਤੁਲ ਸ਼ਰਮਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਅਤੇ ਮਿਹਨਤ ਨੂੰ ਮੁੱਖ ਰੱਖਦਿਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਹੈ| ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸ੍ਰੀ ਸ਼ਰਮਾ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਮਿਹਨਤ ਕਰਨਗੇ|
ਸ੍ਰੀ ਸ਼ਰਮਾ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਸ੍ਰ. ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਵਿਧਾਨਸਭਾ ਚੋਣਾਂ 2017 ਵਿੱਚ ਮੁਹਾਲੀ ਹਲਕੇ ਤੋਂ ਸ੍ਰ. ਬਲਬੀਰ ਸਿੰਘ ਸਿੱਧੂ ਅਤੇ ਬਾਕੀ ਦੋਹਾਂ ਵਿਧਾਨਸਭਾ ਹਲਕਿਆਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਪੂਰੀ ਮਦਦ ਕਰਨਗੇ ਅਤੇ ਇਹ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ|

Leave a Reply

Your email address will not be published. Required fields are marked *