ਅਧਿਆਪਕਾਂ ਦੀ ਤਬਾਦਲਾ ਨੀਤੀ ਉੱਪਰ ਮੁੜ ਵਿਚਾਰ ਕੀਤਾ ਜਾਵੇ : ਫੈਡਰੇਸ਼ਨ

ਐਸ ਏ ਐਸ ਨਗਰ, 15 ਮਾਰਚ (ਸ.ਬ.) ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀ ਬਦਲੀ ਸਬੰਧੀ ਨੀਤੀ ਉਪਰ ਮੁੜ ਵਿਚਾਰ ਕੀਤਾ ਜਾਵੇ| ਅੱਜ ਇਕ ਬਿਆਨ ਵਿੱਚ ਫੈਡਰੇਸਨ ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਨੇ ਇਕ ਸਕੂਲ ਵਿੱਚ ਸੱਤ ਸਾਲ ਲਗਾਉਣ ਵਾਲੇ ਅਧਿਆਪਕਾਂ ਦੀ ਬਦਲੀ ਕਰਨ ਦੀ ਨੀਤੀ ਬਣਾ ਲਈ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਰੋਸ ਹੈ| ਉਹਨਾ ਕਿਹਾ ਕਿ ਇਸ ਤਬਾਦਲਾ ਨੀਤੀ ਉੱਪਰ ਮੁੜ ਵਿਚਾਰ ਕੀਤਾ ਜਾਵੇ|
ਇਸ ਮੌਕੇ ਫੈਡਰੇਸ਼ਨ ਦੀ ਮੁਹਾਲੀ ਇਕਾਈ ਦੇ ਆਗੂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਬਲਜਿੰਦਰ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸ਼ਰਮਾ, ਗੁਰਜੀਤ ਸਿੰਘ, ਪਰਮਿੰਦਰ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਾਕੇਸ ਸ਼ਰਮਾ, ਜਸਬੀਰ ਕੌਰ, ਸਤਿੰਦਰਜੀਤ ਕੌਰ, ਅਮਰਜੀਤ ਕੌਰ, ਸੁਖਨਿੰਦਰ ਕੌਰ, ਬਲਜੀਤ ਕੌਰ ਅਤੇ ਅਲਕਾ ਮੌਜੂਦ ਸਨ|

Leave a Reply

Your email address will not be published. Required fields are marked *