ਅਧਿਆਪਕਾਂ ਵਲੋਂ ਧਰਨਾ


ਪਟਿਆਲਾ, 30 ਦਸੰਬਰ (ਜਸਵਿੰਦਰ ਸੈਂਡੀ) ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਵਰਕਰਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਦਾ ਕਹਿਣਾ ਹੈ ਕਿ ਪਿਛਲੇ 6 ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੇ ਕਿਹਾ ਕਿ ਉਹ 7 ਸਾਲਾਂ ਤੋਂ ਘੱਟ ਤਨਖਾਹ ਤੇ ਕੰਮ ਕਰ ਰਹੇ ਹਨ ਅਤੇ ਆਊਟਸੋਰਸਿੰਗ ਕੰਪਨੀਆਂ ਵਲੋਂ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਹਨੂੰ ਨੂੰ ਪੱਕਾ ਕੀਤਾ ਜਾਵੇ। ਉਹਨਾਂ ਦੱਸਿਆ ਕਿ 1921 ਅਜਿਹੇ ਅਧਿਆਪਕ ਸਕੂਲਾਂ ਵਿੱਚ ਕੰਮ ਕਰਦੇ ਹਨ, ਜੋ ਸਕੂਲਾਂ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਰਹੇ ਹਨ।
ਇਸ ਮੌਕੇ ਅਧਿਆਪਕਾਂ ਰਵਨੀਤ ਕੌਰ ਨੇ ਕਿਹਾ ਕਿ ਇੱਥੇ 1945 ਅਧਿਆਪਕ ਹਨ ਜੋ ਪੱਕੀਆਂ ਨੌਕਰੀਆਂ ਵਾਲਿਆਂ ਦੇ ਬਰਾਬਰ ਕੰਮ ਕਰ ਰਹੇ ਹਨ ਪਰ ਇਸਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।

Leave a Reply

Your email address will not be published. Required fields are marked *