ਅਧਿਆਪਕ ਜਥੇਬੰਦੀ ਵਲੋਂ ਸਿੱਖਿਆ ਵਿਭਾਗ ਦੀ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵੀਂ ਨੀਤੀ ਦੀ ਨਿਖੇਧੀ

ਐਸ ਏ ਐਸ ਨਗਰ, 8 ਮਾਰਚ (ਸ.ਬ.) ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਬਣਾਈ ਨਵੀਂ ਨੀਤੀ ਦੀ ਨਿਖੇਧੀ ਕੀਤੀ ਹੈ|
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਫਰੰਟ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਅਧਿਆਪਕ ਜਥੇਬੰਦੀਆਂ ਵਲੋਂ ਇਸ ਸਬੰਧੀ ਦਿੱਤੇ ਗਏ ਸੁਝਾਵਾਂ ਨੂੰ ਨਜਰ ਅੰਦਾਜ ਕਰਦਿਆਂ ਨਵੀਂ ਨੀਤੀ ਲਾਗੂ ਕਰ ਦਿੱਤੀ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਰੋਸ ਹੈ| ਉਹਨਾਂ ਕਿਹਾ ਕਿ ਇਸ ਨੀਤੀ ਤਹਿਤ ਇਕ ਸਕੂਲ ਵਿੱਚ 7 ਸਾਲ ਲਗਾਉਣ ਤੋਂ ਬਾਅਦ ਵੀ ਅਧਿਆਪਕਾਂ ਦੀ ਬਦਲੀ ਕਰ ਦਿੱਤੀ ਜਾਵੇਗੀ, ਜਿਸ ਕਾਰਨ ਅਧਿਆਪਕਾਂ ਨੂੰ ਪ੍ਰੇਸ਼ਾਨੀ ਹੋਵੇਗੀ|
ਉਹਨਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਦੀ ਅਧਿਆਪਕਾਂ ਦੀ ਬਦਲੀ ਨੀਤੀ ਵਿਚ ਸੁਧਾਰ ਕੀਤਾ ਜਾਵੇ| ਇਸ ਮੌਕੇ ਫਰੰਟ ਦੇ ਆਗੂ ਦਵਿੰਦਰ ਸਿੰਘ ਪੂਨੀਆ, ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਦੇ ਆਗੂ ਹਰਦੀਪ ਟੋਡਰਪੁਰ, 5178 ਅਧਿਆਪਕ ਯੂਨੀਅਨ ਦੇ ਆਗੂ ਜਸਵਿੰਦਰ ਔਜਲਾ ਤੇ ਕੁਲਦੀਪ ਗੋਬਿੰਦਪੁਰਾ ਵੀ ਮੌਜੂਦ ਸਨ|

Leave a Reply

Your email address will not be published. Required fields are marked *