ਅਧਿਆਪਕ ਯੂਨੀਅਨ ਦਾ ਧਰਨਾ 22 ਵੇਂ ਦਿਨ ਵੀ ਜਾਰੀ


ਪਟਿਆਲਾ, 6 ਅਕਤੂਬਰ (ਬਿੰਦੂ ਸ਼ਰਮਾ) ਆਲ ਪੰਜਾਬ  ਬੇਰੁਜ਼ਗਾਰ ਡੀ ਪੀ ਈ ਅਧਿਆਪਕ  ਯੂਨੀਅਨ ਪੰਜਾਬ ਦਾ ਸੂਬਾ ਪੱਧਰੀ ਧਰਨਾ ਅੱਜ                      22 ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ| 
ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ 30 ਸਤੰਬਰ ਨੂੰ ਯੂਨੀਅਨ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ| ਜਿਸ ਵਿੱਚ ਪ੍ਰਸ਼ਾਸਨ ਵੱਲੋਂ 6 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਪੈਨਲ ਨਾਲ ਪੈਨਲ ਮੀਟਿੰਗ ਕਰਵਾਉਣ ਲਈ ਸੈਕਟਰੀਏਟ ਚੰਡੀਗੜ੍ਹ ਦਾ ਸਮਾਂ ਦਿੱਤਾ ਸੀ, ਪਰ ਇਹ ਮੀਟਿੰਗ 5 ਅਕਤੂਬਰ ਦੀ ਦੇਰ ਰਾਤ ਅੱਗੇ ਪਾ ਦਿੱਤੀ ਗਈ ਜਿਸਦਾ ਸਮਾਂ 8 ਅਕਤੂਬਰ ਕਰ ਦਿੱਤਾ ਗਿਆ, ਜਿਸ ਕਾਰਨ ਯੂਨੀਅਨ ਦੇ ਆਗੂਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ| 
ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ         ਬੇਰੁਜ਼ਗਾਰਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ| ਉਹਨਾਂ ਕਿਹਾ ਕਿ ਪਿਛਲੇ 14 ਸਾਲਾਂ ਤੋਂ ਇਹ ਬੇਰੁਜ਼ਗਾਰ ਆਪਣੇ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ ਅਤੇ ਹੁਣ ਪਿਛਲੇ 6 ਮਹੀਨਿਆਂ ਤੋਂ ਸੜਕਾਂ ਤੇ ਉਤਰ ਕੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਪੋਸਟਾਂ ਵਿੱਚ ਵਾਧਾ ਕੀਤਾ ਜਾਵੇ ਤਾਂ ਕਿ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲ ਸਕੇ|
ਜਸਕਰਨ ਸਿੰਘ ਬਠਿੰਡਾ ਨੇ ਕਿਹਾ ਕਿ ਅੱਜ ਧਰਨੇ ਵਾਲੀ ਥਾਂ ਤੇ ਪੂਰੇ ਪੰਜਾਬ ਵਿੱਚੋਂ ਯੂਨੀਅਨ ਮੈਂਬਰ ਇਕੱਠੇ ਹੋ ਰਹੇ ਹਨ ਅਤੇ ਜੇਕਰ ਪੈਨਲ ਮੀਟਿੰਗ ਦਿੱਤੇ ਹੋਏ ਸਮੇਂ ਅਨੁਸਾਰ ਨਹੀਂ ਹੁੰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ|

Leave a Reply

Your email address will not be published. Required fields are marked *