ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਠਵੇਂ ਦਿਨ ਵਿੱਚ ਦਾਖਲ

ਪਟਿਆਲਾ, 22 ਸਤੰਬਰ (ਬਿੰਦੂ ਸ਼ਰਮਾ) ਆਲ ਪੰਜਾਬ ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ| ਇਸ ਦੌਰਾਨ ਟੈਂਕੀ ਤੇ ਚੜ੍ਹੇ ਪ੍ਰਦਰਸ਼ਨਕਾਰੀ ਆਪਣੀ ਜਗ੍ਹਾ ਦੇ ਉੱਪਰ ਬੈਠੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰੰਤੂ ਹੁਣ ਤਕ ਸਰਕਾਰ ਨੇ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ| 
ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਉਹਨਾਂ ਸਮੇਤ ਸਟੇਟ ਬਾਡੀ ਦੇ ਅਹੁਦੇਦਾਰਾਂ ਕਾਰਜਕਾਰੀ ਪ੍ਰਧਾਨ ਹਰਦੀਪ ਪਾਤੜਾਂ, ਜਨਰਲ ਸਕੱਤਰ ਹਰਬੰਸ ਸਿੰਘ ਬਰਨਾਲਾ ਨੇ  ਅੱਜ ਜੂਮ ਐਪ ਰਾਹੀਂ ਜ਼ਿਲ੍ਹਾ ਪ੍ਰਧਾਨਾਂ ਨਾਲ ਧਰਨੇ ਵਾਲੀ ਜਗ੍ਹਾ ਤੋਂ ਹੀ ਮੀਟਿੰਗ ਕੀਤੀ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤੇ ਗਏ 25 ਸਤੰਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਚਾਰ ਕੀਤਾ ਗਿਆ ਅਤੇ ਬੰਦ ਦੀ ਹਮਾਇਤ ਕਰਨ ਦੇ ਲਈ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਪੂਰਾ ਸਹਿਯੋਗ ਕਰਨ ਦੀ ਹਾਮੀ ਭਰੀ ਗਈ| 
ਉਹਨਾਂ ਦੱਸਿਆ ਕਿ ਯੂਨੀਅਨ ਦੀ ਅਗਲੀ ਸੂਬਾ ਪੱਧਰੀ ਰੈਲੀ ਪਟਿਆਲਾ ਜ਼ਿਲ੍ਹੇ ਵਿੱਚ ਕੀਤੀ ਜਾਣੀ ਹੈ ਅਤੇ ਉਸ ਰੈਲੀ ਦੀ ਜ਼ਿਲ੍ਹਾ, ਬਲਾਕ ਅਤੇ ਜ਼ੋਨ ਪੱਧਰ ਤੇ ਲਾਮਬੰਦੀ ਦੇ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਕਿ ਸਰਕਾਰ ਦੇ ਖਿਲਾਫ ਅਗਲਾ ਐਕਸ਼ਨ ਜ਼ਬਰਦਸਤ ਤਰੀਕੇ ਨਾਲ ਕੀਤਾ ਜਾ  ਸਕੇ| 

Leave a Reply

Your email address will not be published. Required fields are marked *