ਅਨੰਤਨਾਗ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਸ਼੍ਰੀਨਗਰ, 29 ਜੂਨ (ਸ.ਬ.)   ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਕਾਰ ਅੱਜ ਤੜਕੇ ਹੋਈ ਝੜਪ ਵਿੱਚ 3 ਅੱਤਵਾਦੀ ਢੇਰ ਹੋ ਗਏ| ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਦੇ ਬਾਅਦ ਸੁਰੱਖਿਆ ਫੌਜ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਖੁੱਲ ਚੋਹਾਰ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ|
ਉਹਨਾਂ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਫੌਜ ਤੇ ਗੋਲੀਆਂ ਚਲਾਉਣ ਦੇ ਬਾਅਦ ਮੁਹਿੰਮ ਝੜਪ ਵਿੱਚ ਬਦਲ ਗਈ| ਝੜਪ ਵਿਚ 3 ਅੱਤਵਾਦੀ ਮਾਰੇ ਗਏ| ਪ੍ਰਾਪਤ ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ਕੋਲੋਂ ਇਕ-ਇਕ ਰਾਈਫਲ ਅਤੇ ਦੋ ਪਿਸਤੌਲਾਂ ਬਰਾਮਦ ਹੋਈਆਂ ਹਨ| ਫੌਜ ਨੇ ਅਜੇ ਵੀ ਇਸ ਖੇਤਰ ਨੂੰ ਘੇਰਿਆ ਹੋਇਆ ਹੈ|

Leave a Reply

Your email address will not be published. Required fields are marked *