ਅਨੰਤਨਾਗ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ, 1 ਜਵਾਨ ਸ਼ਹੀਦ

ਸ਼੍ਰੀਨਗਰ, 22 ਜੂਨ (ਸ.ਬ.) ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿੱਚ ਅੱਜ ਸਵੇਰੇ ਸੁਰੱੱਖਿਆ ਦਲਾਂ ਅਤੇ ਅੱਤਵਾਦੀਆਂ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ| ਇਸ ਸਮੇਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਦੀ ਜਵਾਬੀ ਕਾਰਵਾਈ ਕਰਦੇ ਹੋਏ ਭਾਰਤੀ ਫੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਇਸ ਮੌਕੇ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ|

Leave a Reply

Your email address will not be published. Required fields are marked *