ਅਪਣੀ ਮੰਡੀ’ ਮੁੜ ਸ਼ੁਰੂ ਕਰਨ ਸਬੰਧੀ ਮੱਛਲੀ ਕਲਾਂ ਨੂੰ ਦਿਤਾ ਮੰਗ ਪੱਤਰ


ਐਸ਼ਏ 7 ਜਨਵਰੀ (ਸ਼ਬ ‘ਅਪਣੀ ਮੰਡੀ’ ਵਿਚ ਸਬਜ਼ੀਆਂ ਵੇਚਣ ਵਾਲੇ ਕਿਸਾਨਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਦੇ ਵਫ਼ਦ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਅਤੇ ਸਾਬਕਾ ਐਮ.ਸੀ. ਕੁਲਜੀਤ ਸਿੰਘ ਬੇਦੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ‘ਅਪਣੀ ਮੰਡੀ’ ਮੁੜ ਚਾਲੂ ਕਰਨ ਦੀ ਅਪੀਲ ਕੀਤੀ।
ਵਫਦ ਨੇ ਦਸਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਕਾਰਨ ਅਪਣੀ ਮੰਡੀ ਬੰਦ ਹੋਣ ਨਾਲ ਉਨ੍ਹਾਂ ਦਾ ਧੰਦਾ ਬਿਲਕੁਲ ਤਹਿਸ-ਨਹਿਸ ਹੋ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਕੂਲ, ਰੇਸਤਰਾਂ, ਮਾਲ, ਸਿਨੇਮਾ ਤੇ ਹੋਰ ਸਾਰਾ ਕੁਝ ਖੁਲ੍ਹ ਚੁੱਕਾ ਹੈ ਤਾਂ ‘ਅਪਣੀ ਮੰਡੀ’ ਨੂੰ ਹਾਲੇ ਤਕ ਬੰਦ ਕਿਉਂ ਰਖਿਆ ਹੋਇਆ ਹੈ।
ਸ੍ਰੀ ਮੱਛਲੀ ਕਲਾਂ ਨੇ ਦਸਿਆ ਕਿ ਵੱਡੀ ਗਿਣਤੀ ਵਿਚ ਕਿਸਾਨ ਅਤੇ ਰੇਹੜੀ-ਫੜ੍ਹੀ ਵਾਲਿਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਹੈ ਜਿਸ ਰਾਹੀਂ ਉਨ੍ਹਾਂ ਅਪਣੀ ਮੰਡੀ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਉਹਨਾਂ ਦੱਸਿਆ ਕਿ ਉਹ ਇਨ੍ਹਾਂ ਲੋਕਾਂ ਦੀ ਮੰਗ ਨਾਲ ਪੂਰੀ ਤਰ੍ਹਾਂ ਸਹਿਮਤ ਹਨ ਅਤੇ ਪਹਿਲਾਂ ਹੀ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਕੋਲ ਇਹ ਮੰਗ ਉਠਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਪਣੀ ਮੰਡੀ ਮੁੜ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਇਹ ਲੋਕ ਅਪਣਾ ਜੀਵਨ-ਨਿਰਬਾਹ ਕਰ ਸਕਣ। ਇਸ ਮੌਕੇ ਰਵੀ ਕੁਮਾਰ, ਜ਼ੋਰਾ ਸਿੰਘ, ਬਲਵਿੰਦਰ ਸਿੰਘ, ਪਵਨ ਕੁਮਾਰ, ਛੋਟੇ ਲਾਲ, ਸੁਰਿੰਦਰ ਕੁਮਾਰ, ਉਪਿੰਦਰ, ਰਮੇਸ਼ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਫ਼ਦ ਦੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *