ਅਫਗਾਨਿਸਤਾਨ ਵਿੱਚ ਧਮਾਕਾ

ਕਾਬੁਲ, 28 ਦਸੰਬਰ (ਸ.ਬ.) ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਸਵੇਰੇ ਇਕ ਭੀੜ-ਭਾੜ ਵਾਲੇ ਖੇਤਰ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ| ਦੱਸਿਆ ਜਾ ਰਿਹਾ ਹੈ ਕਿ ਧਮਾਕੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ| ਚਸ਼ਮਦੀਦਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ|
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੰਬ ਹਮਲੇ ਦਾ ਉਦੇਸ਼ ਸੰਸਦ ਦੇ ਇਕ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਹੋ ਸਕਦਾ ਹੈ| ਉਨ੍ਹਾਂ ਦੱਸਿਆ ਕਿ ਧਮਾਕੇ ਵਿੱਚ ਕੁਝ ਲੋਕ ਜ਼ਖਮੀ ਹੋਏ ਹਨ ਪਰ ਇਸ ਸੰਬੰਧ ਵਿੱਚ ਕੋਈ ਵਿਸਥਾਰਪੂਰਵਕ ਜਾਣਕਾਰੀ ਨਹੀਂ ਮਿਲੀ ਹੈ| ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਸੰਸਦ ਦੇ ਇਕ ਹੋਰ ਮੈਂਬਰ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ ਸੀ, ਜਿਸ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ|

Leave a Reply

Your email address will not be published. Required fields are marked *