ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਐਸ ਏ ਐਸ ਨਗਰ, 3 ਸਤੰਬਰ (ਸ.ਬ.) ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3 ਬੀ 2 ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ੋਸ਼ਲ ਮੀਡੀਆ ਉੱਪਰ ਵੱਖ ਵੱਖ ਤਰ੍ਹਾਂ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ| ਇੱਥੇ ਜਾਰੀ ਬਿਆਨ ਵਿੱਚ ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਕਈ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਪੂਰੇ ਹਫਤੇ ਦੌਰਾਨ ਸਰਕਾਰੀ ਤੇ ਪ੍ਰਾਈਵੇਟ ਬੈਂਕ ਬੰਦ ਰਹਿਣ ਦੀ ਅਫਵਾਹ ਫੈਲਾਈ ਹੋਈ ਹੈ, ਜਦੋਂਕਿ ਬਂੈਕ ਅਧਿਕਾਰੀ ਇਹ ਸਪਸ਼ਟ ਕਰ ਚੁਕੇ ਹਨ ਕਿ ਇਸ ਸਾਰਾ ਹਫਤਾ ਬਂੈਕ ਖੁਲੇ ਰਹਿਣਗੇ ਅਤੇ ਸਿਰਫ ਸ਼ਨੀਵਾਰ ਅਤੇ ਐਤਵਾਰ ਨੂੰ ਹੀ ਬੰਦ ਰਹਿਣਗੇ|
ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਉਣ ਨਾਲ ਜਿਥੇ ਲੋਕਾਂ ਵਿੱਚ ਭੰਬਲਭੂਸਾ ਪੈਦਾ ਹੁੰਦਾ ਹੈ, ਉਥੇ ਹੀ ਵਪਾਰੀਆਂ ਦਾ ਕੰਮ ਕਾਰ ਵੀ ਪ੍ਰਭਾਵਿਤ ਹੁੰਦਾ ਹੈ|
ਉਹਨਾ ਮੰਗ ਕੀਤੀ ਕਿ ਝੂਠੀਆ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ

Leave a Reply

Your email address will not be published. Required fields are marked *