ਅਬੋਹਰ ਵਿੱਚ ਗੱਡੀ ਪਲਟਣ ਨਾਲ 4 ਵਿਅਕਤੀਆਂ ਦੀ ਮੌਤ


ਅਬੋਹਰ, 11 ਦਸੰਬਰ (ਸ.ਬ.)             ਪਿੰਡ ਦਾਨੇਵਾਲਾ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵਧ ਮਜ਼ਦੂਰ ਜ਼ਖ਼ਮੀ ਹੋ ਗਏ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਕਿੰਨੂ ਦੀ ਤੁੜਾਈ ਦੇ ਲਈ ਮੰਡੀ ਲਾਧੂਕਾ ਦੇ ਆਸ-ਪਾਸ ਪਿੰਡਾਂ ਦੇ ਮਜ਼ਦੂਰ ਇਕ ਪਿਕਅਪ ਗੱਡੀ ਵਿੱਚ ਸਵਾਰ ਹੋ ਕੇ ਪਿੰਡ ਪੰਜ ਕੋਸੀ ਜਾ ਰਹੇ ਸਨ ਕਿ ਇਸ ਦੌਰਾਨ ਜਦੋਂ ਉਹ ਦਾਨੇਵਾਲਾ ਚੌਂਕ ਵਿੱਚ ਪੁੱਜੇ ਤਾਂ ਅੱਗੋਂ ਆ ਰਹੇ ਇਕ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ|
ਇਸ ਦੌਰਾਨ ਦੋ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹਸਪਤਾਲ ਜਾਂਦੇ ਸਮੇਂ ਦਮ ਤੋੜ          ਗਏ| ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਦਰਜਨ ਤੋਂ ਵੱਧ ਮਜ਼ਦੂਰਾਂ ਨੂੰ ਇੱਥੋਂ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਹੈ, ਜਿੱਥੋਂ ਡਾਕਟਰ ਉਨ੍ਹਾਂ ਨੂੰ ਇਲਾਜ ਲਈ ਅੱਗੇ ਰੈਫਰ ਕਰ ਰਹੇ ਹਨ| ਇਹ ਹਾਦਸਾ  ਸਵੇਰੇ 10 ਵਜੇ ਦੇ ਕਰੀਬ ਵਾਪਰਿਆ ਹੈ|

Leave a Reply

Your email address will not be published. Required fields are marked *