ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਆਪਸੀ ਤਾਲਮੇਲ ਨਾਲ ਕੰਮ ਕਰਨ : ਵੀ.ਕੇ.ਮੀਨਾ

ਐਸ.ਏ.ਐਸ. ਨਗਰ, 27 ਨਵੰਬਰ (ਸ.ਬ.) ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਿਲ੍ਹਾ ਪੱਧਰ ਤੇ ਸਬ-ਡਵੀਜਨ ਪੱਧਰ ਤੇ ਅਧਿਕਾਰੀ ਹਰ ਮਹੀਨੇ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਵਿਵਸਥਾ ਦਾ ਜਾਇਜਾ ਲੈਣ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਵੀਜ਼ਨਲ ਕਮਿਸ਼ਨਰ ਸੀ੍ਰ ਵੀ.ਕੇ.ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਮਨ ਕਾਨੁੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸੱਦੀ ਗਈ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ| ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ|
ਸ੍ਰੀ ਵੀ.ਕੇ.ਮੀਨਾ ਨੇ ਇਸ ਮੌਕੇ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋ ਧਾਰਾ 144 ਅਧੀਨ ਜੋ ਵੀ ਹੁਕਮ ਹੁੰਦੇ ਹਨ ਉਨ੍ਹਾਂ ਦੀ ਇੰਨ-ਬਿੰਨ ਪਾਲਣਾ ਨੁੰ ਯਕੀਨੀ ਬਣਾਇਆ ਜਾਵੇ| ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਦੇ ਅਪਰਾਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ| ਸ੍ਰੀ ਚਾਹਲ ਨੇ ਇਸ ਮੌਕੇ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਨਾਲੋਂ ਇਸ ਸਾਲ ਅਪਰਾਧਾਂ ਵਿਚ ਕਮੀ ਆਈ ਹੈ| ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਤੋਂ ਇਲਾਵਾ ਸ਼ਹਿਰ ਦੀਆਂ ਨਾਜੁਕ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ| ਸ੍ਰੀ ਵੀ ਕੇ ਸਿੰਘ ਨੇ ਕਿਹਾ ਕਿ ਸ਼ਹਿਰ ਚ ਹਰ ਚੌਂਕ ਵਿਚ ਚੰਡੀਗੜ੍ਹ ਦੀ ਤਰਜ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ|

Leave a Reply

Your email address will not be published. Required fields are marked *