ਅਮਰੀਕਾ : ਅਲਾਸਕਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਅਲਾਸਕਾ, 13 ਅਗਸਤ (ਸ.ਬ.) ਅਮਰੀਕਾ ਦੇ ਸੂਬੇ ਅਲਾਸਕਾ ਵਿੱਚ ਬੀਤੇ ਦਿਨੀਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 6.4 ਮਾਪੀ ਗਈ| ਭੂਚਾਲ ਵਿਗਿਆਨ ਵਿਭਾਗ ਨੇ ਦੱਸਿਆ ਕਿ ਬੀਤੀਂ ਸਵੇਰੇ 7.00 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਸੁਨਾਮੀ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ| ਭੂਚਾਲ ਦੇ ਝਟਕੇ ਅਲਾਸਕਾ ਤੋਂ 644 ਕਿਲੋਮੀਟਰ ਦੱਖਣ ਵਿਚ ਵੀ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ|
ਅਲਾਸਕਾ ਦੇ ਪਾਲਮਰ ਵਿਚ ਸਥਿਤ ਰਾਸ਼ਟਰੀ ਸੁਨਾਮੀ ਚਿਤਾਵਨੀ ਕੇਂਦਰ ਦੇ ਉਪ ਨਿਰਦੇਸ਼ਕ ਅਤੇ ਭੂਚਾਲ ਵਿਗਿਆਨਕ ਪਾਲ ਹਾਂਗ ਨੇ ਦੱਸਿਆ ਕਿ ਸੂਬੇ ਦੇ ਤੇਲ ਉਤਪਾਦਨ ਵਾਲੇ ਖੇਤਰ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਸੂਬਾਈ ਐਮਰਜੈਂਸੀ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ|

Leave a Reply

Your email address will not be published. Required fields are marked *