ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿਚਾਲੇ ਸਹਿਯੋਗ ਵਧਾਉਣ ਲਈ ਉਪਰਾਲੇ ਜਾਰੀ

ਮੈਕਸੀਕੋ ਸਿਟੀ, 23 ਜਨਵਰੀ (ਸ.ਬ.) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉਤਰੀ ਅਮਰੀਕਾ ਵਿਚ ਆਰਥਿਕ ਏਕੀਕਰਣ ਨੂੰ ਉਤਸ਼ਾਹਤ ਕਰਨ ਲਈ ਮੈਕਸੀਕੋ ਦੇ ਰਾਸ਼ਟਰਪਤੀ ਐਨਰਿਕ ਪੇਨਾ ਨਿਤੋ ਨਾਲ ਫੋਨ ਤੇ ਗੱਲਬਾਤ ਕੀਤੀ| ਇਸ ਗੱਲਬਾਤ ਦਾ ਮਕਸਦ ਕੈਨੇਡਾ ਤੇ ਅਮਰੀਕਾ ਅਤੇ ਮੈਕਸੀਕੋ ਵਿਚਕਾਰ ਉਤਰੀ ਅਮਰੀਕਾ ਮੁਕਤ ਵਪਾਰ ਸਮਝੌਤੇ (ਨਾਫਟਾ) ਨੂੰ ਉਤਸ਼ਾਹਤ ਕਰਨਾ ਸੀ| ਅਮਰੀਕਾ ਇਕ ਵਾਰ ਫਿਰ ਤੋਂ ਇਸ ਸਮਝੌਤੇ ਨੂੰ ਬਹਾਲ ਕਰਨਾ ਚਾਹੁੰਦਾ ਹੈ| ਪੇਨਾ ਨਿਤੋ ਨੇ ਦਫਤਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਟਰੂਡੋ ਅਤੇ ਨਿਤੋ ਨੇ ਉਤਰੀ ਅਮਰੀਕਾ ਦੇ ਦੇਸ਼ਾਂ ਵਿਚਕਾਰ ਆਰਥਿਕ ਸਹਿਯੋਗ ਨੂੰ ਬੜ੍ਹਾਵਾ ਦੇਣ ਦੇ ਮੁੱਦੇ ਤੇ ਗੱਲਬਾਤ ਕੀਤੀ| ਇਸ ਵਾਰਤਾ ਤੋਂ ਪਹਿਲਾਂ ਮੈਕਸੀਕੋ ਅਤੇ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਸੁਰੱਖਿਆ, ਵਪਾਰ ਅਤੇ ਇਮੀਗ੍ਰੇਸ਼ਨ ਮੁੱਦਿਆਂ ਤੇ ਗੱਲਬਾਤ ਹੋਈ ਸੀ|

Leave a Reply

Your email address will not be published. Required fields are marked *