ਅਮਰੀਕਾ ਨੂੰ ਵਧਾਉਣਾ ਚਾਹੀਦਾ ਹੈ ਪ੍ਰਮਾਣੂ ਹਥਿਆਰਾਂ ਦਾ ਜ਼ਖੀਰਾ : ਟਰੰਪ

ਵਾਸ਼ਿੰਗਟਨ, 23 ਦਸੰਬਰ (ਸ.ਬ.) ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਨੂੰ ਆਪਣੇ ਪ੍ਰਮਾਣੂ ਹਥਿਆਰਾਂ ਦੇ ਜ਼ਖੀਰੇ ਨੂੰ ਹੋਰ ਮਜ਼ਬੂਤ ਕਰਕੇ ਉਸ ਦਾ ਵਿਸਥਾਰ ਕਰਨਾ ਚਾਹੀਦਾ ਹੈ| ਅਗਲੇ ਸਾਲ ਜਨਵਰੀ ਵਿੱਚ ਰਾਸ਼ਟਰਪਤੀ ਦੀ ਕੁਰਸੀ ਤੇ ਬੈਠਣ ਦੀ ਤਿਆਰੀ ਕਰ ਰਹੇ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਨੂੰ ਅਜਿਹਾ ਕਦਮ ਜ਼ਰੂਰ ਚੁੱਕਣਾ ਚਾਹੀਦਾ ਹੈ| ਜਦ ਤੱਕ ਦੁਨੀਆਂ ਨੂੰ ਪ੍ਰਮਾਣੂ ਹਥਿਆਰਾਂ ਦੀ ਸਮਝ ਨਹੀਂ ਆ ਜਾਂਦੀ|
ਟਰੰਪ ਦੇ ਇਸ ਬਿਆਨ ਤੋਂ ਪਹਿਲਾਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਬਿਆਨ ਆਇਆ ਸੀ ਕਿ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਰੂਸ ਨੂੰ ਆਪਣੀ ਸੈਨਿਕ ਪ੍ਰਮਾਣੂ ਸਮਰੱਥਾ ਨੂੰ ਵਧਾਉਣ ਦੀ ਜ਼ਰੂਰਤ ਹੈ| ਯੂ. ਐਸ ਆਰਮਜ਼ ਕੰਟਰੋਲ ਐਸੋਸੀਏਸ਼ਨ ਅਨੁਸਾਰ, ਅਮਰੀਕਾ ਕੋਲ 7,100 ਪ੍ਰਮਾਣੂ ਹਥਿਆਰ ਹਨ| ਉੱਥੇ ਹੀ ਰੂਸ ਦੇ ਪ੍ਰਮਾਣੂ ਹਥਿਆਰਾਂ ਦੀ ਗਿਣਤੀ 7,300 ਦੱਸੀ ਜਾਂਦੀ ਹੈ|

Leave a Reply

Your email address will not be published. Required fields are marked *