ਅਮਰੀਕਾ : ਵਿਸਕਾਨਸਿਨ ਤੇਲ ਰਿਫਾਇਨਰੀ ਵਿੱਚ ਧਮਾਕਾ, ਕਈ ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ

ਵਿਸਕਾਨਸਿਨ, 27 ਅਪ੍ਰੈਲ (ਸ.ਬ.) ਅਮਰੀਕਾ ਦੇ ਵਿਸਕਾਨਸਿਨ ਵਿੱਚ ਇਕ ਤੇਲ ਰਿਫਾਇਨਰੀ ਵਿੱਚ ਧਮਾਕਾ ਹੋਣ ਦੀ ਖਬਰ ਮਿਲੀ ਹੈ| ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਧਮਾਕੇ ਕਾਰਨ ਅਜੇ ਤੱਕ 20 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ ਅਤੇ 6 ਵਿਅਕਤੀਆਂ ਨੂੰ ਨੇੜੇ ਦੇ ਇਕ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ| ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ| ਇਸ ਦੇ ਨਾਲ ਹੀ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਬਣਿਆ ਹੋਇਆ ਹੈ| ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਧਮਾਕੇ ਤੋਂ ਬਾਅਦ ਆਮ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ|
ਇਹ ਧਮਾਕਾ ਹਸਕੀ ਐਨਰਜੀ ਆਇਲ ਰਿਫਾਇਨਰੀ ਵਿੱਚ ਹੋਇਆ ਹੈ| ਜਾਣਕਾਰੀ ਮੁਤਾਬਕ ਕਈ ਵਰਕਰਾਂ ਨੂੰ ਇਮਾਰਤ ਵਿੱਚੋਂ ਕੱਢਿਆ ਜਾ ਚੁੱਕਿਆ ਹੈ| ਚਸ਼ਮਦੀਦਾਂ ਨੇ ਦੱਸਿਆ ਕਿ ਇਹ ਧਮਾਕਾ ਬਹੁਤ ਜ਼ਬਰਦਸਤ ਸੀ| ਇਸ ਧਮਾਕੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ| ਵਿਸਕਾਨਸਿਨ ਵਿੱਚ ਇਹ ਇਕੋ-ਇਕ ਰਿਫਾਇਨਰੀ ਹੈ ਤੇ ਇਸ ਵਿੱਚ 180 ਲੋਕ ਕੰਮ ਕਰਦੇ ਸਨ|
ਜਾਣਕਾਰੀ ਮੁਤਾਬਕ ਇਹ ਧਮਾਕਾ ਸਵੇਰੇ 10 ਵਜੇ ਤੋਂ ਕੁਝ ਦੇਰ ਬਾਅਦ ਹੋਇਆ ਸੀ| ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਤੇ ਰਾਹਤ ਏਜੰਸੀਆਂ ਮੌਕੇ ਤੇ ਪਹੁੰਚ ਗਈਆਂ ਹਨ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *