ਅਮਰੀਕਾ ਵਿੱਚ ਭਰੂਣ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤੀ ਵਿਅਕਤੀ ਗ੍ਰਿਫਤਾਰ

ਵਾਸ਼ਿੰਗਟਨ, 27 ਜਨਵਰੀ (ਸ.ਬ.) ਭਰੂਣ ਹੱਤਿਆ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਫਰਾਰ ਇਕ ਭਾਰਤੀ ਵਿਅਕਤੀ ਨੂੰ ਅਮਰੀਕੀ ਸਰਹੱਦ ਗਸ਼ਤੀ ਦਲ ਨੇ ਗ੍ਰਿਫਤਾਰ ਕਰ ਲਿਆ| ਉਹ ਪਿਛਲੇ ਹਫਤੇ ਕੈਨੇਡਾ ਤੋਂ ਅਮਰੀਕਾ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਿਲ ਹੋਇਆ ਸੀ| ਅਮਰੀਕਾ ਦੇ ਸੁਰੱਖਿਆ ਵਿਭਾਗ ਨੇ ਦੱਸਿਆ ਕਿ ਮਨੀਸ਼ ਪਟੇਲ (43) ਨੂੰ ਅਮਰੀਕਾ ਵਿੱਚ ਦਾਖਿਲ ਹੋਣ ਮਗਰੋਂ ਗ੍ਰਿਫਤਾਰ ਕਰ ਲਿਆ ਗਿਆ ਕਿਉਂਕਿ ਉਹ ਜਾਂਚ ਦੇ ਬਗੈਰ ਇੱਥੇ ਗਿਆ ਸੀ| ਉਹ ਭਰੂਣ ਹੱਤਿਆ ਦੀ ਕੋਸ਼ਿਸ਼ ਸਮੇਤ ਕਈ ਹੋਰ ਅਪਰਾਧਾਂ ਦਾ ਵੀ ਦੋਸ਼ੀ ਹੈ| ਪਟੇਲ ਨੂੰ 19 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਜੇ ਵੀ ਕੈਦ ਵਿੱਚ ਹੈ| ਉਸਨੇ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਇਕ ਕਾਰ ਵਿੱਚ ਲੁਕ ਕੇ ਅਮਰੀਕਾ ਜਾਣ ਦੀ ਕੋਸ਼ਿਸ਼ ਕੀਤੀ ਸੀ, ਇਸ ਮਗਰੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ|

Leave a Reply

Your email address will not be published. Required fields are marked *