ਅਮਰੀਕਾ ਵਿੱਚ ਮਾਰੇ ਗਏ ਪੰਜਾਬੀ ਨੌਜਵਾਨ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਈ ਸੁਸ਼ਮਾ ਸਵਰਾਜ

ਵਾਸ਼ਿੰਗਟਨ, 8 ਅਪ੍ਰੈਲ (ਸ.ਬ.) ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਹ ਅਮਰੀਕਾ ਵਿੱਚ ਮਾਰੇ ਪੰਜਾਬੀ ਦੇ ਪਰਿਵਾਰ ਦੀ ਮਦਦ ਕਰਨਗੇ| ਜਿਕਰਯੋਗ ਹੈ ਕਿ ਅਮਰੀਕਾ ਦੇ ਇਕ ਗੈਸ ਸਟੇਸ਼ਨ ਤੇ ਕੰਮ ਕਰਨ ਵਾਲੇ ਪੰਜਾਬੀ ਨੌਜਵਾਨ ਨੂੰ ਦੋ ਲੁਟੇਰਿਆਂ ਨੇ ਮੌਤ ਦੇ ਘਾਟ ਉਤਾਰ ਦਿੱਤਾ| ਦੋ ਨਕਾਬਪੋਸ਼      ਲੁਟੇਰਿਆਂ ਨੇ ਬੰਦੂਕ ਦੀ ਨੋਕ ਤੇ 26 ਸਾਲਾ ਵਿਕਰਮ ਜਾਰਯਾਲ ਕੋਲੋਂ ਸਾਰੇ ਪੈਸੇ ਖੋਹ ਲਏ ਅਤੇ ਫਿਰ ਉਸ ਨੂੰ ਮਾਰ ਦਿੱਤਾ|  ਇਸ ਮ੍ਰਿਤਕ ਦੇ ਪਰਿਵਾਰ ਨੇ ਸੁਸ਼ਮਾ ਸਵਰਾਜ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ| ਸੁਸ਼ਮਾ ਸਵਰਾਜ ਨੇ ਦੱਸਿਆ ਕਿ ਉਹ ਅਮਰੀਕਾ ਵਿੱਚ ਅਧਿਕਾਰੀਆਂ ਅਤੇ ਪੁਲੀਸ ਨਾਲ ਸੰਪਰਕ ਵਿੱਚ ਹਨ| ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਸੀਂ ਉਨ੍ਹਾਂ ਦੀ ਮਦਦ ਕਰ ਰਹੇ ਹਾਂ| ਸੈਨ ਫਰਾਂਸਿਸਕੋ ਵਿੱਚ ਅਧਿਕਾਰੀ ਵਿਕਰਮ ਦੇ ਪਰਿਵਾਰ ਨਾਲ ਸੰਪਰਕ ਵਿੱਚ ਹਨ| ਸੁਸ਼ਮਾ ਨੇ ਟਵੀਟ ਕਰਕੇ ਦੱਸਿਆ ਕਿ ਇਹ ਨੌਜਵਾਨ 25 ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ ਅਤੇ ਇੱਥੇ ਜਾਣ-ਪਛਾਣ ਵਾਲੇ ਦੇ ਗੈਸ ਸਟੇਸ਼ਨ ਵਿੱਚ ਕੰਮ ਕਰਨ ਲੱਗਾ ਸੀ|

Leave a Reply

Your email address will not be published. Required fields are marked *